17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਤਲਬੀਰ ਗਿੱਲ ਨੇ ਪਿੰਡ ਬੱਗਾ ਅਤੇ ਗਦਰਯਾਦਾ ਦੀ ਸੜਕ ਦੇ ਨਵੀਨੀਕਰਨ ਲਈ ਨੀਂਹ ਪੱਥਰ ਰੱਖਿਆ

Ad Position 21
No active advertisement
ਅਜੀਤ ਡੈਸਕ 23-11-2025
ਟਾਹਲੀ ਸਾਹਿਬ, 22 ਨਵੰਬਰ (ਵਿਨੋਦ ਭੀਲੋਵਾਲ)-ਹਲਕਾ ਮਜੀਠਾ ਅਧੀਨ ਪਿੰਡ ਬੱਗਾ ਨੂੰ ਜਾਣ ਵਾਲੀ ਸੜਕ ਅਤੇ ਗਦਰਯਾਦਾ ਦੀ ਸੜਕ ਦੇ ਨਵੀਨੀਕਰਨ ਲਈ ਜਿਸ ਦੀ ਕੁੱਲ ਰਕਮ 73 ਲੱਖ 16 ਹਜ਼ਾਰ ਦੇ ਨੀਂਹ ਪੱਥਰ ਰੱਖਣ ਮੌਕੇ 'ਆਪ' ਦੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਹਲਕੇ ਦੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਕਰਵਾਉਣ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਪਿੰਡਾਂ ਦੀਆਂ ਪੰਚਾਇਤ ਪੁੂਰੀ ਇਮਾਨਦਾਰੀ ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਰਹਿੰਦੇ ਅਧੂਰੇ ਵਿਕਾਸ ਕਾਰਜ ਦੇ ਕੰਮ ਪੂਰੀ ਤਨਦੇਹੀ ਨਾਲ ਕਰਵਾਉਣ ਤਾਂ ਕਿ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇ | ਉਨ੍ਹਾਂ ਨੇ ਕਿਹਾ ਕਿ ਮੇਰਾ ਮੁਢਲਾ ਫਰਜ਼ ਬਣਦਾ ਹੈ ਕਿ ਹਲਕੇ ਨੂੰ ਚਾਰੇ ਪਾਸੇ ਤੋਂ ਆਉਂਦੀਆਂ ਸੜਕਾਂ ਨੂੰ ਪਹਿਲ ਦੇ ਆਧਾਰ 'ਤੇ ਬਣਾਇਆ ਜਾ ਰਿਹਾ ਜੋ ਕਿ ਕਈ ਸਾਲਾਂ ਤੋਂ ਖਸਤਾ ਹਾਲਤ ਵਿਚ ਸਨ | ਇਸ ਮੌਕੇ ਹਰਪ੍ਰੀਤ ਸਿੰਘ ਬੱਗਾ, ਜੁਗਰਾਜ ਸਿੰਘ ਮੈਂਬਰ, ਅਰਿੰਦਰ ਸਿੰਘ ਮੈਂਬਰ, ਸਤਿੰਦਰਬੀਰ ਸਿੰਘ, ਲਵਪ੍ਰੀਤ ਸਿੰਘ, ਗੁਰਿੰਦਰਪਾਲ ਸਿੰਘ, ਪਿ੍ਤਪਾਲ ਸਿੰਘ, ਮੇਵਾ ਸਿੰਘ ਰੂਪੋਵਾਲੀ ਬ੍ਰਾਹਮਣਾਂ, ਪੀ.ਏ. ਬਲਜਿੰਦਰ ਸਿੰਘ, ਗੁਰਦੇਵ ਸਿੰਘ ਗਦਰਯਾਦਾ, ਗੁਰਪਾਲ ਸਿੰਘ, ਸੁਖਦੇਵ ਸਿੰਘ, ਜਸਪਾਲ ਸਿੰਘ, ਬਚਿੱਤਰ ਸਿੰਘ ਬੱਗਾ, ਮਨਜੀਤ ਸਿੰਘ ਟਾਹਲੀ ਸਾਹਿਬ, ਸਿੰਕਦਰ ਸਿੰਘ ਖਿਦੋਵਾਲੀ, ਬਲਿਹਾਰ ਸਿੰਘ ਟਾਹਲੀ ਸਾਹਿਬ, ਏ.ਪੀ. ਚਵਿੰਡਾ ਦੇਵੀ, ਸੁੱਖੀ ਰੂਪੋਵਾਲੀ ਸਮੇਤ ਵੱਡੀ ਗਿਣਤੀ 'ਚ ਆਗੂ ਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਟਪਿਆਲਾ ਦੇ ਵਿਦਿਆਰਥੀਆਂ ਵਲੋਂ ਸਿਡਾਨਾ ਕੈਂਪਸ ਦਾ ਵਿੱਦਿਅਕ ਦੌਰਾ ਅਗਲੀ ਖ਼ਬਰ ਮਹਾਰਾਜਾ ਦਲੀਪ ਸਿੰਘ ਸਪੋਰਟਸ ਕਲੱਬ ਵਲੋਂ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਵੰਡੀਆਂ
Ad Position 24