17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

24 ਨੂੰ ਭਾਕਿਯੂ ਏਕਤਾ ਉਗਰਾਹਾਂ ਘੇਰੇਗੀ ਪੁਲਿਸ ਕਮਿਸ਼ਨਰ ਅੰਮਿ੍ਤਸਰ ਦਾ ਦਫ਼ਤਰ

Ad Position 21
No active advertisement
ਅਜੀਤ ਡੈਸਕ 23-11-2025
ਗੱਗੋਮਾਹਲ, 22 ਨਵੰਬਰ (ਬਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨ, ਮਜਦੂਰ ਬੀਬੀਆਂ ਦੀ ਇਕ ਮੀਟਿੰਗ ਗੁਰਦੁਆਰਾ ਮਨਸਾਪੂਰਨ ਮੱਧੂਛਾਂਗਾ ਵਿਖੇ ਹੋਈ | ਮੀਟਿੰਗ ਦੌਰਾਨ 19 ਨਵੰਬਰ 2021 ਦਾ ਉਹ ਦਿਨ ਯਾਦ ਕੀਤਾ ਗਿਆ ਜਿਸ ਦਿਨ 3 ਖੇਤੀ ਕਾਨੂੰਨ ਵਾਪਸ ਕਰਵਾ ਕੇ ਦਿੱਲੀ ਮੋਰਚਾ ਜਿੱਤਿਆ ਗਿਆ ਸੀ | ਇਸ ਮੋਰਚੇ ਵਿਚ ਸ਼ਹੀਦ 700 ਦੇ ਕਰੀਬ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ , ਜ਼ਿਲ੍ਹਾ ਪ੍ਰੈਸ ਸਕੱਤਰ ਬਘੇਲ ਸਿੰਘ ਕੋਟਮੁਗਲ ਨੇ ਕਿਹਾ ਕਿ ਸੂਬਾ ਕਮੇਟੀ ਦੇ ਸੱਦੇ 'ਤੇ ਹੜ੍ਹ ਪੀੜ੍ਹਤ ਕਿਸਾਨਾਂ, ਮਜਦੂਰਾਂ ਦੀ ਬਾਂਹ ਫੜਨ ਲਈ ਉਨ੍ਹਾਂ ਨੂੰ ਸਮੇਂ ਸਿਰ ਯੋਗ ਮੁਆਵਜਾ ਦਿਵਾਉੁਣ ਹਿੱਤ ਡਿਪਟੀ ਕਮਿਸ਼ਨਰ ਅੰਮਿ੍ਤਸਰ ਦੇ ਦਫਤਰ ਮੰਗ ਪੱਤਰ ਦੇਣ ਦਾ ਫ਼ੈਸਲਾ ਕੀਤਾ ਗਿਆ ਸੀ | ਜਥੇਬੰਦੀ ਵਲੋਂ ਵਾਰ-ਵਾਰ ਬੇਨਤੀ ਕਰਨ 'ਤੇ ਕੋਈ ਵੀ ਅਧਿਕਾਰੀ ਮੰਗ ਪੱਤਰ ਲੈਣ ਲਈ ਨਹੀਂ ਪਹੁੰਚਿਆ ਤਾਂ ਜਥੇਬੰਦੀ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਦਫਤਰ ਜਾਣਾ ਚਾਹਿਆ ਜਿਨ੍ਹਾਂ ਨੂੰ ਪੁਲਿਸ ਬਲ ਨਾਲ ਰੋਕਿਆ ਗਿਆ | ਉਪਰੰਤ ਜ਼ਿਲ੍ਹੇ ਦੇ 3 ਆਗੂਆਂ ਸਮੇਤ 30-35 ਅਣਪਛਾਤੇ ਕਿਸਾਨ ਦੱਸ ਕੇ ਅੰਮਿ੍ਤਸਰ ਪੁਲਿਸ ਕਮਿਸ਼ਨਰੇਟ ਅਧੀਨ ਐੱਫ.ਆਈ.ਆਰ. ਦਰਜ ਕੀਤੀ ਗਈ, ਜਿਸ ਨੂੰ ਰੱਦ ਕਰਵਾਉਣ ਲਈ 24 ਨਵੰਬਰ ਨੂੰ ਪੁਲਿਸ ਕਮਿਸ਼ਨਰ ਦਫਤਰ ਅੱਗੇ ਧਰਨਾ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਉਨ੍ਹਾਂ ਕਿਸਾਨ ਬੀਬੀਆਂ, ਕਿਸਾਨਾਂ ਨੂੰ ਅਪੀਲ ਕੀਤੀ ਕਿ ਕਾਫਲਿਆਂ ਦੇ ਰੂਪ 'ਚ ਵੱਡੀ ਗਿਣਤੀ ਅੰਦਰ ਅੰਮਿ੍ਤਸਰ ਪੁਲਿਸ ਕਮਿਸ਼ਨਰ ਦਫਤਰ ਪਹੁੰਚ ਕੇ ਇਸ ਝੂਠੇ ਪਰਚੇ ਨੂੰ ਰੱਦ ਕਰਵਾਉਣ ਲਈ ਯੋਗਦਾਨ ਪਾਓ | ਇਸ ਮੌਕੇ ਵੱਡੀ ਗਿਣਤੀ 'ਚ ਇਸਤਰੀ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ -ਮੁੱਦਾ ਸਬਜ਼ੀ ਮੰਡੀ ਵੱਲ੍ਹਾ ਵਿਖੇ ਟ੍ਰੈਫਿਕ ਦਾ- ਕਿਸਾਨ ਜਥੇਬੰਦੀ ਦੀ ਮੰਡੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰ... ਅਗਲੀ ਖ਼ਬਰ ਸਰਕਾਰੀ ਸਕੂਲ ਟਪਿਆਲਾ ਦੇ ਵਿਦਿਆਰਥੀਆਂ ਵਲੋਂ ਸਿਡਾਨਾ ਕੈਂਪਸ ਦਾ ਵਿੱਦਿਅਕ ਦੌਰਾ
Ad Position 24