17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸਰਬੱਤ ਦਾ ਭਲਾ ਟਰੱਸਟ ਵਲੋਂ ਬੁਤਾਲਾ 'ਚ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ

Ad Position 21
No active advertisement
ਅਜੀਤ ਡੈਸਕ 23-11-2025
ਬਾਬਾ ਬਕਾਲਾ ਸਾਹਿਬ, 22 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਆਪਣੀ ਜੇਬ੍ਹ 'ਚੋਂ ਹੀ ਕਰੋੜਾਂ ਰੁਪਏ ਸੇਵਾ ਕਾਰਜਾਂ 'ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐੱਸ. ਪੀ. ਸਿੰਘ ਓਬਰਾਏ ਵਲੋਂ ਅੱਜ ਕਸਬਾ ਬੁਤਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੋਲ੍ਹੇ ਗਏ 'ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ' ਦਾ ਉਦਘਾਟਨ ਕੀਤਾ ਗਿਆ | ਜਿਸ ਦੌਰਾਨ ਟਰੱਸਟ ਦੀਆਂ ਸਿਹਤ ਸੇਵਾਵਾਂ ਦੇ ਡਾਇਰੈਕਟਰ ਡਾ. ਦਲਜੀਤ ਸਿੰਘ ਗਿੱਲ ਅਤੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਵੀ ਮੌਜ਼ੂਦ ਸਨ | ਕਸਬਾ ਬੁਤਾਲਾ ਦੀ ਪੰਚਾਇਤ, ਐੱਨ.ਆਰ.ਆਈ. ਵੀਰਾਂ ਅਤੇ ਇਲਾਕਾ ਨਿਵਾਸੀਆਂ ਦੇ ਵੱਡੇ ਸਹਿਯੋਗ ਸਦਕਾ ਖੋਲ੍ਹੀ ਗਈ ਇਸ ਲੈਬਾਰਟਰੀ ਦੇ ਉਦਘਾਟਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਐੱਸ. ਪੀ. ਸਿੰਘ ਓਬਰਾਏ ਨੇ ਪੰਜਾਬ ਸਮੇਤ ਹੋਰਨਾਂ ਸੂਬਿਆਂ 'ਚ ਸਰਬੱਤ ਦਾ ਭਲਾ ਟਰੱਸਟ ਵਲੋਂ ਨਿਭਾਈਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਰੱਸਟ ਵਲੋਂ ਸਥਾਪਤ ਕੀਤੀ ਗਈ ਬਹੁਤ ਹੀ ਘੱਟ ਖ਼ਰਚੇ ਵਾਲੀ ਇਸ ਲੈਬਾਰਟਰੀ ਨਾਲ ਕਸਬਾ ਬੁਤਾਲਾ ਅਤੇ ਨੇੜਲੇ ਬਹੁਤ ਸਾਰੇ ਪਿੰਡਾਂ ਨੂੰ ਵੱਡੀ ਸਹੂਲਤ ਮਿਲੇਗੀ | ਡਾ. ਐੱਸ. ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਟਰੱਸਟ ਵਲੋਂ ਹੁਣ ਤੱਕ ਪੰਜਾਬ ਤੇ ਹਰਿਆਣਾ ਸਮੇਤ ਹੋਰਨਾਂ ਸੂਬਿਆਂ 'ਚ 150 ਦੇ ਕਰੀਬ ਲੈਬਾਰਟਰੀਆਂ ਖੋਲ੍ਹੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਅੰਦਰ ਹਰ ਸਾਲ ਲਗਭਗ 25 ਲੱਖ ਦੇ ਕਰੀਬ ਲੋਕ ਕੇਵਲ ਲਾਗਤ ਦਰਾਂ 'ਤੇ ਆਪਣੇ ਟੈਸਟ ਕਰਵਾ ਕੇ ਲਾਭ ਲੈ ਰਹੇ ਹਨ | ਇਸ ਦੌਰਾਨ ਸਰਪੰਚ ਸੁਖਵਿੰਦਰ ਸਿੰਘ ਬੁਤਾਲਾ ਅਤੇ ਬੁਤਾਲਾ ਦੀ ਪੰਚਾਇਤ ਵਲੋਂ ਡਾ. ਉਬਰਾਏ ਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ, ਜਗਦੇਵ ਸਿੰਘ ਛੀਨਾ, ਅਮਨਦੀਪ ਚੀਮਾ ਤੋਂ ਇਲਾਵਾ ਪ੍ਰਸ਼ਾਂਤ ਰਈਆ, ਜਗਜੀਤ ਬਿਆਸ, ਬਲਤੇਜ ਸਿੰਘ, ਗੁਰਮੀਤ ਸਿੰਘ, ਹਰਜੀਤ ਸਿੰਘ, ਨਿਰਵੈਰ ਸਿੰਘ, ਚਰਨਜੀਤ ਸਿੰਘ, ਲਖਵਿੰਦਰ ਸਿੰਘ, ਗਗਨਦੀਪ ਸਿੰਘ, ਸੁਖਜੀਤ ਸਿੰਘ, ਜਗਜੀਤ ਸਿੰਘ, ਗੁਰਪ੍ਰੀਤ ਸਿੰਘ ਬੱਲ, ਜਗਰੂਪ ਸਿੰਘ, ਪ੍ਰਧਾਨ ਗਿਆਨ ਸਿੰਘ, ਹੈੱਡਮਾਸਟਰ ਅਰਵਿੰਦਰ ਸਿੰਘ, ਹੈੱਡਮਾਸਟਰ ਹਰਸ਼ਰਨ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਪ੍ਰਭਜੋਤ ਸਿੰਘ ਚਾਹਲ, ਬਲਵਿੰਦਰ ਸਿੰਘ, ਪ੍ਰਭਜੀਤ ਸਿੰਘ ਖਾਲਸਾ, ਨਵਰਾਜ ਸਿੰਘ, ਸੂਬੇਦਾਰ ਅਮਨਦੀਪ ਸਿੰਘ, ਯਾਦਵਿੰਦਰ ਸਿੰਘ ਸਾਹਬੀ, ਸਾਬਕਾ ਸਰਪੰਚ ਸੰਤੋਖ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਅਟਾਰੀ ਦੇ ਅਕਾਲੀ ਆਗੂ ਤੇ ਵਰਕਰ ਸੁਖਬੀਰ, ਰਾਣੀਕੇ ਨਾਲ ਚਟਾਨ ਵਾਂਗ ਖੜ੍ਹੇ- ਧਰਮਬੀਰ ਸਿੰਘ ਸੋਹੀ ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ
Ad Position 24