ਜੇਠੂਵਾਲ, 22 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਅਕਾਲੀ ਦਲ ਸਰਕਲ ਪੰਡੋਰੀ ਦੇ ਪ੍ਰਧਾਨ ਧਰਮਬੀਰ ਸਿੰਘ ਸੋਹੀ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਨੂੰ ਹਲਕੇ ਦੇ ਪਿੰਡ ਪੱਧਰ ਤੇ ਮਜਬੂਤ ਕਰਨ ਲਈ ਪਾਰਟੀ ਦੇ ਮਿਹਨਤੀ ਵਰਕਰਾਂ ਨੂੰ ਜਿੰਮੇਵਾਰੀਆ ਸੌਂਪੀਆਂ ਜਾ ਰਹੀਆਂ ਹਨ ਤਾਂ ਕਿ ਅਕਾਲੀ ਦਲ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਅਤੇ ਹਲਕਾ ਅਟਾਰੀ ਦੇ ਆਗੂ ਤੇ ਵਰਕਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਅਕਾਲੀ ਦਲ ਦੇ ਐੱਸ.ਸੀ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੇ ਨਾਲ ਚਟਾਨ ਵਾਂਗ ਖੜੇ ਹਨ ਕਿਉਂਕਿ ਰਣੀਕੇ ਵਲੋਂ ਹਲਕੇ ਵਿਚ ਪਾਰਟੀ ਲਈ ਕੀਤੀ ਜਾ ਰਹੀ ਦਿਨ ਰਾਤ ਮਿਹਨਤ ਸਦਕਾ ਲੋਕ ਅਕਾਲੀ ਦਲ ਵਿਚ ਅੱਜ ਵੀ ਸ਼ਾਮਿਲ ਹੋ ਰਹੇ ਹਨ ਜਿਸ ਤੋਂ ਬੁਖਲਾਹਟ ਆ ਕੇ ਵਿਰੋਧੀ ਝੂਠ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਪਰ ਹਲਕੇ ਦੇ ਲੋਕ ਕਦੇ ਵੀ ਇਨ੍ਹਾਂ ਦੇ ਝਾਂਸਿਆਂ ਵਿਚ ਨਹੀਂ ਆਉਣਗੇ | ਸੋਹੀ ਨੇ ਕਿਹਾ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵੀ ਅਟਾਰੀ ਹਲਕੇ 'ਚ ਰਣੀਕੇ ਦੀ ਅਗਵਾਈ 'ਚ ਅਕਾਲੀ ਦਲ ਵੋਟਰਾਂ ਦਾ ਫਤਵਾ ਲੈ ਕੇ ਜਿੱਤਾਂਗੇ | ਇਸ ਮੌਕੇ ਨੰਬਰਦਾਰ ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ ਸ਼ੇਰਾ ਸੋਹੀ, ਸ਼ਰਨਜੀਤ ਸਿੰਘ ਸੋਹੀ, ਆਤਮਾ ਸਿੰਘ ਆਦਿ ਸ਼ਾਮਿਲ ਸਨ |