17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਨਿਪਸ ਸਕੂਲ ਬੁਤਾਲਾ ਦੇ ਬੱਚਿਆਂ ਵਲੋਂ ਸੁੰਦਰ ਦਸਤਾਰ ਤੇ ਗੁਰਬਾਣੀ ਕੰਠ ਮੁਕਾਬਲੇ ਵਿਚ ਟਾਪ ਪੁਜ਼ੀਸ਼ਨਾਂ ਹਾਸਿਲ

Ad Position 21
No active advertisement
ਅਜੀਤ ਡੈਸਕ 23-11-2025
ਬਾਬਾ ਬਕਾਲਾ ਸਾਹਿਬ, 22 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿੱਦਿਆਕ ਸੰਸਥਾ ਸੰਤ ਬਾਬਾ ਨੱਥਾ ਸਿੰਘ ਮੈਮੋਰੀਅਲ ਸਕੂਲ ਅਤੇ ਐੱਸ. ਐੱਮ. ਐੱਸ. ਗਲੋਬਲ ਸਕੂਲ ਬੁਤਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵਾੇ ਸ਼ਹੀਦੀ ਪੁਰਬ ਨੂੰ ਸਮਰਪਿਤ ਧਾਰਮਿਕ ਮੁਕਾਬਲੇ ਕਰਵਾਏ ਗਏ | ਜਿਸ ਵਿਚ ਨਿਪਸ ਸਕੂਲ ਬੁਤਾਲਾ ਦੇ ਦੋ ਵਿਦਿਆਰਥੀਆਂ ਨੇ ਟਾਪ ਪੁਜੀਸ਼ਨਾਂ ਹਾਸਿਲ ਕੀਤੀਆਂ | ਜ਼ਿਕਰਯੋਗ ਹੈ ਕਿ ਇਲਾਕੇ ਦੇ ਪ੍ਰਮੁੱਖ ਸਕੂਲਾਂ ਨੇ ਇਸ ਪ੍ਰਤੀਯੋਗਿਤਾ ਵਿਚ ਭਾਗ ਲਿਆ, ਜਿਸ ਵਿਚ ਨਿਪਸ ਸਕੂਲ ਬੁਤਾਲਾ ਦੇ 11ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਅਵਿਨਾਸ਼ ਦੀਪ ਸਿੰਘ ਨੇ ਸੁੰਦਰ ਦਸਤਾਰ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਪਰਮਵੀਰ ਸਿੰਘ ਨੇ ਗੁਰਬਾਣੀ ਕੰਠ ਮੁਕਾਬਲੇ ਵਿਚ ਪਹਿਲੀ ਪੁਜੀਸ਼ਨ ਹਾਸਿਲ ਕਰਕੇ ਦਸ਼ਮੇਸ਼ ਵਿੱਦਿਅਕ ਸੰਸਥਾਵਾਂ ਬਾਬਾ ਬਕਾਲਾ ਸਾਹਿਬ ਅਤੇ ਮਹਿਤਾ ਚੌਕ ਦੇ ਪ੍ਰਮੁੱਖ ਅਦਾਰੇ ਨਿਪਸ ਸਕੂਲ ਬੁਤਾਲਾ ਦਾ ਮਾਣ ਵਧਾਇਆ ਹੈ | ਇਸ ਤੋਂ ਇਲਾਵਾ 11 ਹੋਰ ਵਿਦਿਆਰਥੀਆਂ ਨੇ ਕੀਰਤਨ ਮੁਕਾਬਲੇ, ਭਾਸ਼ਣ ਮੁਕਾਬਲੇ ਅਤੇ ਪੇਂਟਿੰਗ ਮੁਕਾਬਲਿਆਂ ਵਿਚ ਵੀ ਭਾਗ ਲਿਆ ਅਤੇ ਆਪਣੀ ਹਾਜ਼ਰੀ ਲਗਵਾਈ | ਸਾਰੇ ਵਿਦਿਆਰਥੀਆਂ ਦਾ ਸਕੂਲ ਪਹੁੰਚਣ 'ਤੇ ਸਕੂਲ ਮੈਨੇਜਮੈਂਟ ਦੇ ਪ੍ਰਧਾਨ ਸ: ਕੁਲਬੀਰ ਸਿੰਘ ਮਾਨ ਅਤੇ ਸਕੱਤਰ ਸ: ਹਰਸ਼ਦੀਪ ਸਿੰਘ ਰੰਧਾਵਾ ਨੇ ਮੂੰਹ ਮਿੱਠਾ ਕਰਾਇਆ ਅਤੇ ਵਧਾਈ ਦਿੱਤੀ | ਸਕੂਲ ਦੇ ਡਾਇਰੈਕਟਰ ਸ: ਮਨਪ੍ਰੀਤ ਸਿੰਘ ਟੱਕਰ ਨੇ ਆਪਣੀ ਖੁਸ਼ੀ ਪ੍ਰਗਟ ਕਰਦਿਆਂ ਹੋਇਆਂ ਦੱਸਿਆ ਕਿ ਜਿੱਥੇ ਸਕੂਲ ਵਿਚ ਬਹੁਤ ਵਧੀਆ ਪੜ੍ਹਾਈ ਅਤੇ ਢੇਰ ਸਾਰੀਆਂ ਐਕਟੀਵਿਟੀਜ਼ ਕਰਵਾਈਆਂ ਜਾ ਰਹੀਆਂ ਹਨ, ਉਥੇ ਸਿੱਖੀ ਨੂੰ ਪ੍ਰਫੁੱਲਿਤ ਕਰਨ ਲਈ ਉਚੇਚੇ ਤੌਰ 'ਤੇ ਗੁਰਮਤਿ ਗਿਆਨ ਦੀਆਂ ਵਿਸ਼ੇਸ਼ ਕਲਾਸਾਂ ਦੇ ਕੇ ਬੱਚਿਆਂ ਨੂੰ ਇੰਟਰ ਸਕੂਲ ਮੁਕਾਬਲਿਆਂ ਲਈ ਤਿਆਰ ਕੀਤਾ ਜਾ ਰਿਹਾ ਹੈ | ਇਸ ਮੌਕੇ ਸਕੂਲ ਦੇ ਵਾਈਸ ਪਿ੍ੰਸੀਪਲ ਸ: ਅਮਨਪਾਲ ਸਿੰਘ, ਕੋਆਰਡੀਨੇਟਰ ਮੈਡਮ ਗੁਰਵਿੰਦਰ ਕੌਰ ਪੱਡਾ ਅਤੇ ਸੀਨੀਅਰ ਟੀਚਰ ਮੈਡਮ ਗੁਰਪ੍ਰੀਤ ਕੌਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 24-25 ਨੂੰ ਅਗਲੀ ਖ਼ਬਰ ਭਾਰਤੀ ਸੈਨਾ ਦੇ ਸੇਵਾ ਮੁਕਤ ਤੇ ਸੇਵਾ ਕਰ ਰਹੇ ਜਵਾਨਾ ਤੇ ਅਧਿਕਾਰੀਆਂ ਵਲੋਂ ਹੜ੍ਹ ਪੀੜਤ ਲੋਕਾਂ ਦੀ ਮਦਦ ਜਾਰੀ
Ad Position 24