29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਤਲਬੀਰ ਗਿੱਲ ਵਲੋਂ ਉਦੋਕੇ ਖੁਰਦ 'ਚ ਨਵੀਂ ਫਿਰਨੀ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 24-11-2025

ਮੱਤੇਵਾਲ, 23 ਨਵੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਤੋਂ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਅੱਜ ਹਲਕੇ ਦੇ ਪਿੰਡ ਉਦੋਕੇ ਖੁਰਦ ਦੀ ਲੰਬੇ ਸਮੇਂ ਤੋਂ ਮੰਗ ਨੂੰ ਪੂਰਾ ਕਰਦੇ ਹੋਏ 20.62 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਫਿਰਨੀ ਦੀ ਸੜਕ ਦਾ ਉਦਘਾਟਨ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਸ: ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪਿੰਡਾਂ ਦੇ ਹਰ ਖੇਤਰ ਦਾ ਸੰਤੁਲਿਤ ਵਿਕਾਸ ਯਕੀਨੀ ਬਣ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਸੜਕਾਂ, ਗਲੀਆਂ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣਾ ਸਰਕਾਰ ਦੀ ਪ੍ਰਾਥਮਿਕਤਾ 'ਚ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰਾਜਨੀਤੀ ਤੋਂ ਉੱਪਰ ਉਠ ਕੇ ਲੋਕਾਂ ਦੇ ਵਿਕਾਸ ਲਈ ਕੰਮ ਕਰਵਾਏ ਜਾ ਰਹੇ ਹਨ | ਇਸ ਮੌਕੇ ਪਿੰਡ ਮੱਤੇਵਾਲ ਦੇ ਸਰਪੰਚ, ਮੁਹਤਬਰਾਂ ਅਤੇ ਨਿਵਾਸੀਆਂ ਨੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦਾ ਧੰਨਵਾਦ ਕੀਤਾ | ਇਸ ਮੌਕੇ ਹਰਜੀਤ ਸਿੰਘ ਸਰਪੰਚ, ਲਖਵਿੰਦਰ ਸਿੰਘ, ਸੁੱਖਵਿੰਦਰ ਸਿੰਘ ਸਾਬਕਾ ਸਰਪੰਚ, ਪਰਮਜੀਤ ਸਿੰਘ, ਬਲਜੀਤ ਸਿੰਘ ਸਰਾਂ, ਐਡਵੋਕੇਟ ਗੁਰਜੰਟ ਸਿੰਘ, ਕੁਲਵਿੰਦਰ ਸਿੰਘ, ਗੁਰਪ੍ਰਤਾਪ ਸਿੰਘ, ਮੰਗਲ ਸਿੰਘ, ਨਿਰਮਲ ਸਿੰਘ, ਪਰਮਜੀਤ ਸਿੰਘ, ਕਿਰਪਾਲ ਸਿੰਘ, ਜਗਦੇਵ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਸੰਧੂ ਵਲੋਂ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਪਾਰਟੀ ਆਗੂਆਂ ਨਾਲ ਮੀਟਿੰਗ <br/> ਅਗਲੀ ਖ਼ਬਰ ਦਿੱਲੀ ਕਿਸਾਨ ਅੰਦੋਲਨ ਦੀ ਵਰ੍ਹੇਗੰਢ 26 ਨੂੰ ਮਨਾਈ ਜਾਵੇਗੀ : ਪ੍ਰਧਾਨ ਉਮਰਾਜ ਸਿੰਘ
Ad Position 24