29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਜ਼ਿਲ੍ਹਾ ਪ੍ਰਧਾਨ ਸੰਧੂ ਵਲੋਂ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਪਾਰਟੀ ਆਗੂਆਂ ਨਾਲ ਮੀਟਿੰਗ <br/>

Ad Position 21
No active advertisement
ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਹੋਰ ਆਗੂ | ਤਸਵੀਰ: ਮਨਜੀਤ ਸਿੰਘ<br/> 24-11-2025

ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)-ਪੰਜਾਬ ਅੰਦਰ ਹੋਣ ਜਾ ਰਹੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵਲੋਂ ਪਾਰਟੀ ਆਗੂਆਂ ਨਾਲ ਵਿਸ਼ੇਸ਼ ਬੈਠਕ ਕਰਕੇ ਅਗਲੇਰੀ ਰਣਨੀਤੀ ਤਿਆਰ ਕੀਤੀ ਗਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਆਗੂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਪੂਰੀ ਤਰ੍ਹਾਂ ਨਾਲ ਤਿਆਰ ਬਰ ਤਿਆਰ ਹਨ ਅਤੇ ਭਾਜਪਾ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚੋਣਾਂ ਲੜਣ ਵਾਲੇ ਉਮੀਦਵਾਰਾਂ ਦੀ ਚੋਣ ਅਤੇ ਪਾਰਟੀ ਆਗੂਆਂ ਦੀਆਂ ਡਿਊਟੀਆਂ ਲਈ ਅੱਜ ਵਿਸ਼ੇਸ਼ ਵਿਚਾਰ ਵਟਾਂਦਰਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜਿਵੇਂ ਪੂਰੇ ਦੇਸ਼ ਅੰਦਰ ਭਾਜਪਾ ਦੇ ਹੱਕ ਵਿਚ ਲੋਕ ਡੱਟ ਕੇ ਫਤਵਾ ਦੇ ਰਹੇ ਹਨ, ਇਵੇਂ ਹੀ ਪੰਜਾਬ ਦੇ ਲੋਕਾਂ ਨੂੰ ਅਪੀਲ ਹੈ ਕਿ ਅਗਰ ਪੰਜਾਬ ਨੂੰ ਕ੍ਰਾਂਤੀ ਵੱਲ ਲੈ ਕੇ ਜਾਣਾ ਹੈ ਤਾਂ ਇੱਥੋਂ ਦੀਆਂ ਬਾਕੀ ਰਾਜਨੀਤਿਕ ਪਾਰਟੀਆਂ ਨੂੰ ਚੱਲਦਾ ਕਰਨ ਅਤੇ ਸਾਫ਼ ਸੁਥਰੀ ਰਾਜਨੀਤੀ ਕਰਨ ਵਾਲੀ ਭਾਜਪਾ ਨੂੰ ਲਿਆਉਣ ਲਈ ਇਕਮੁੱਠ ਹੋ ਕੇ ਮੌਕਾ ਦੇਣਾ ਚਾਹੀਦਾ ਹੈ, ਤਾਂ ਜੋ ਪੰਜਾਬ ਦੇ ਪਿੰਡਾਂ ਅੰਦਰ ਪਿਛਲੇ ਲੰਬੇ ਸਮੇਂ ਤੋਂ ਰੁਕੇ ਵਿਕਾਸ ਕਾਰਜ ਮੁੜ ਸੁਰਜੀਤ ਹੋ ਸਕਣ | ਉਨ੍ਹਾਂ ਕਿਹਾ ਕਿ ਭਾਰਤ ਦੇ ਤਕਰੀਬਨ ਸਾਰੇ ਹੀ ਸੂਬਿਆਂ ਵਿਚ ਭਾਜਪਾ ਦੀ ਸਰਕਾਰ ਹੈ ਅਤੇ ਉਥੋਂ ਦੇ ਲੋਕ ਪੂਰੀ ਤਰ੍ਹਾਂ ਨਾਲ ਖੁਸ਼, ਖੁਸ਼ਹਾਲ ਅਤੇ ਸੁਰੱਖਿਅਤ ਹਨ, ਪਰ ਪੰਜਾਬ ਵਿਚ ਨਾ ਕੋਈ ਸੁਰੱਖਿਅਤ ਹੈ ਅਤੇ ਨਾ ਹੀ ਇੱਥੇ ਕੋਈ ਵਿਕਾਸ ਨਾਂਅ ਦੀ ਚੀਜ ਹੈ | ਸੋ ਪੰਜਾਬ ਅਤੇ ਜ਼ਿਲ੍ਹਾ ਤਰਨ ਤਾਰਨ ਨਿਵਾਸੀਆਂ ਨੂੰ ਅਪੀਲ ਹੈ ਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਚੰਗੇ, ਇਮਾਨਦਾਰ, ਕੰਮ ਕਰਨ ਵਾਲੇ ਆਗੂਆਂ ਨੂੰ ਚੁਣਿਆ ਜਾਵੇ, ਤਾਂ ਜੋ ਜ਼ਿਲ੍ਹਾ ਤਰਨ ਤਾਰਨ ਵਿਚ ਵਿਸ਼ੇਸ਼ ਪੈਕੇਜ ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਤੋਂ ਲਿਆਂਦੇ ਜਾ ਸਕਣ ਅਤੇ ਇੱਥੋਂ ਦੀ ਕਾਇਆ ਕਲਪ ਹੋ ਸਕੇ ਇਹ ਤਾਂ ਹੀ ਸੰਭਵ ਹੈ ਕਿ ਇੱਥੋਂ ਦੇ ਲੋਕ ਬਾਕੀ ਰਿਵਾਇਤੀ ਪਾਰਟੀਆਂ ਨੂੰ ਪਾਸੇ ਕਰਕੇ ਭਾਜਪਾ ਦਾ ਇਕਮੁੱਠ ਹੋ ਸਕੇ ਸਾਥ ਦੇਣ | ਇਸ ਮੌਕੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ, ਐਸ.ਸੀ. ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ ਵੇਈਾਪੂਈ, ਜ਼ਿਲ੍ਹਾ ਸਕੱਤਰ ਪਵਨ ਦੇਵਗਨ, ਸਰਕਲ ਪ੍ਰਧਾਨ ਭੋਲਾ ਸਿੰਘ ਰਾਣਾ, ਸਰਕਲ ਪ੍ਰਧਾਨ ਮੇਹਰ ਸਿੰਘ ਬਾਣੀਆ, ਸਰਕਲ ਪ੍ਰਧਾਨ ਨਰਿੰਦਰ ਸਿੰਘ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਜੀਓਬਾਲਾ, ਸਰਕਲ ਪ੍ਰਧਾਨ ਕੁਲਦੀਪ ਸਿੰਘ ਮੱਲ੍ਹਮੋਹਰੀ, ਕਨਵਰਦੀਪ ਸਿੰਘ ਪੰਡੋਰੀ ਸਿੱਧਵਾਂ, ਸਾਬਕਾ ਸਰਪੰਚ ਸੁਖਦੇਵ ਸਿੰਘ ਮਾਲੂਵਾਲ, ਡਾ. ਸੁਖਵੰਤ ਸਿੰਘ ਮੂਸੇ, ਸਵਿੰਦਰ ਸਿੰਘ ਠੱਠਗੜ, ਬਲਜਿੰਦਰ ਸਿੰਘ ਚੀਮਾ ਤੋਂ ਇਲਾਵਾ ਹੋਰ ਵੀ ਪਾਰਟੀ ਆਗੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਖੇਤਰ ਅੰਦਰੋਂ ਵੱਖ-ਵੱਖ ਥਾਵਾਂ ਤੋਂ ਕਰੀਬ ਡੇਢ ਕਿੱਲੋ ਹੈਰੋਇਨ ਬਰਾਮਦ- ਮੁਕੱਦਮਾ ਦਰਜ <br/> ਅਗਲੀ ਖ਼ਬਰ ਤਲਬੀਰ ਗਿੱਲ ਵਲੋਂ ਉਦੋਕੇ ਖੁਰਦ 'ਚ ਨਵੀਂ ਫਿਰਨੀ ਦਾ ਉਦਘਾਟਨ
Ad Position 24