29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸਰਹੱਦੀ ਖੇਤਰ ਅੰਦਰੋਂ ਵੱਖ-ਵੱਖ ਥਾਵਾਂ ਤੋਂ ਕਰੀਬ ਡੇਢ ਕਿੱਲੋ ਹੈਰੋਇਨ ਬਰਾਮਦ- ਮੁਕੱਦਮਾ ਦਰਜ <br/>

Ad Position 21
No active advertisement
ਅਜੀਤ ਡੈਸਕ 24-11-2025

ਖਾਲੜਾ, 23 ਨਵੰਬਰ (ਜੱਜਪਾਲ ਸਿੰਘ ਜੱਜ)-ਥਾਣਾ ਖਾਲੜਾ ਦੀ ਪੁਲਿਸ ਅਤੇ ਬੀ.ਐਸ.ਐਫ. ਵਲੋਂ ਸਾਂਝੇ ਅਭਿਆਨ ਦੌਰਾਨ ਵੱਖ-ਵੱਖ ਥਾਵਾਂ ਤੋਂ ਕਰੀਬ ਡੇਢ ਕਿੱਲੋ ਹੈਰੋਇਨ ਬਰਾਮਦ ਕਰਨ ਦੀ ਖਬਰ ਹੈ | ਐਸ.ਐਚ.ਓ. ਖਾਲੜਾ ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਐਸ.ਆਈ. ਸਾਹਿਬ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਸੰਬੰਧ ਵਿਚ ਪਿੰਡ ਵਾਂ ਤਾਰਾ ਸਿੰਘ ਵਿਖੇ ਮੌਜੂਦ ਸਨ ਕਿ ਉਨ੍ਹਾਂ ਨੂੰ ਖਾਸ ਇਤਲਾਹ ਮਿਲੀ ਕਿ ਸਾਬਕਾ ਸਰਪੰਚ ਨਿਰਮਲ ਸਿੰਘ ਪੁੱਤਰ ਰਸਾਲ ਸਿੰਘ ਵਾਸੀ ਪਿੰਡ ਰਾਜੋਕੇ ਦੇ ਖੇਤ 'ਚ ਦੋ ਪੀਲੇ ਰੰਗ ਦੇ ਪੈਕਟ ਪਏ ਹਨ, ਜਿਸ 'ਤੇ ਤਫਤੀਸ਼ੀ ਅਫਸਰ ਨੇ ਸਮੇਤ ਪੁਲਿਸ ਪਾਰਟੀ ਅਸ਼ੀਸ਼ ਕੁਮਾਰ ਕਮਾਂਡਰ ਸੀ. ਕੰਪਨੀ 11 ਬਟਾਲੀਅਨ ਬੀ.ਐਸ.ਐਫ. ਬੀ.ਓ.ਪੀ. ਰਾਜੋਕੇ ਨੂੰ ਸਾਥੀ ਕਰਮਚਾਰੀਆਂ ਸਮੇਤ ਸ਼ਾਮਿਲ ਕਰਕੇ ਜਦੋਂ ਦੱਸੀ ਜਗ੍ਹਾ ਦੀ ਜਾਂਚ ਕੀਤੀ ਗਈ ਤਾਂ ਉੱਥੋਂ ਦੋ ਪੀਲੇ ਰੰਗ ਦੇ ਪੈਕਟ ਬਰਾਮਦ ਹੋਏ, ਜਿਨ੍ਹਾਂ ਵਿਚੋਂ ਇਕ ਕਿੱਲੋ 12 ਗ੍ਰਾਮ ਹੈਰੋਇਨ ਬਰਾਮਦ ਹੋਈ | ਥਾਣਾ ਖਾਲੜਾ ਵਲੋਂ ਅਣਪਛਾਤੇ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ | ਇਸੇ ਤਰ੍ਹਾਂ ਐਸ.ਐਚ.ਓ. ਬਲਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਰਾਜੋਕੇ ਵਿਖੇ ਮੌਜੂਦ ਸਨ ਕਿ ਉਨ੍ਹਾਂ ਨੂੰ ਖਾਸ ਇਤਲਾਹ ਮਿਲੀ ਕਿ ਚਰਨ ਸਿੰਘ ਪੁੱਤਰ ਬਾਜ ਸਿੰਘ ਵਾਸੀ ਪਲੋਅ ਪੱਤੀ ਦੇ ਖੇਤ 'ਚ ਇਕ ਪੀਲੇ ਰੰਗ ਦਾ ਪੈਕਟ ਪਿਆ ਹੈ, ਜਿਸ 'ਤੇ ਤਫਤੀਸ਼ੀ ਅਫਸਰ ਸਮੇਤ ਕਰਮਚਾਰੀਆਂ ਦੱਸੀ ਜਗ੍ਹਾ 'ਤੇ ਜਾ ਰਹੇ ਸੀ ਕਿ ਰਸਤੇ ਵਿਚ ਗਣੇਸ਼ਾ ਰਾਮ ਕੰਪਨੀ ਕਮਾਂਡਰ ਈ. ਕੰਪਨੀ 181 ਬਟਾਲੀਅਨ ਬੀ.ਐਸ.ਐਫ. ਬੀ.ਓ.ਪੀ. ਪਲੋਅ ਪੱਤੀ ਨੂੰ ਸਮੇਤ ਸਾਥੀ ਕਰਮਚਾਰੀਆਂ ਸ਼ਾਮਿਲ ਕਰਕੇ ਜਦੋਂ ਦੱਸੇ ਖੇਤ ਦੀ ਜਾਂਚ ਕੀਤੀ ਤਾਂ ਉੱਥੋਂ ਇਕ ਪੀਲੇ ਰੰਗ ਦਾ ਪੈਕਟ ਬਰਾਮਦ ਹੋਇਆ, ਜਿਸ ਵਿਚੋਂ 533 ਗ੍ਰਾਮ ਹੈਰੋਇਨ ਬਰਾਮਦ ਹੋਈ | ਥਾਣਾ ਖਾਲੜਾ ਦੀ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਵਿਰੁੱਧ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ ਦੇ ਸਰਕਾਰ ਦੇ ਸਾਰੇ ਵਾਅਦੇ ਖੋਖਲੇ-ਜਥੇ. ਪੱਖੋਕੇ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਸੰਧੂ ਵਲੋਂ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਪਾਰਟੀ ਆਗੂਆਂ ਨਾਲ ਮੀਟਿੰਗ <br/>
Ad Position 24