29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ ਦੇ ਸਰਕਾਰ ਦੇ ਸਾਰੇ ਵਾਅਦੇ ਖੋਖਲੇ-ਜਥੇ. ਪੱਖੋਕੇ <br/>

Ad Position 21
No active advertisement
ਅਜੀਤ ਡੈਸਕ 24-11-2025

ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)- ਪੰਜਾਬ 'ਚ ਆਏ ਹੜ੍ਹਾਂ ਕਾਰਨ ਮਾਝੇ ਦੇ ਕਿਸਾਨਾਂ ਨੂੰ ਬਹੁਤ ਵੱਡਾ ਨੁਕਸਾਨ ਝੱਲਣਾ ਪਿਆ ਹੈ | ਇਥੋਂ ਤੱਕ ਕਿ ਕਿਸਾਨਾਂ ਦੀਆਂ ਜ਼ਮੀਨਾਂ ਵਿਚ ਲਾਈਆਂ ਫ਼ਸਲਾਂ ਪੂਰੀ ਤਰ੍ਹਾਂ ਬਰਬਾਦ ਹੋ ਗਈਆਂ, ਇਸ ਦੇ ਨਾਲ ਹੀ ਉਨ੍ਹਾਂ ਦੀਆਂ ਫ਼ਸਲਾਂ ਵਿਚ ਕਈ-ਕਈ ਫੁੱਟ ਰੇਤਾ ਭਰ ਗਈ ਅਤੇ ਇਹ ਕਿਸਾਨ ਆਪਣੀ ਅਗਲੀ ਫ਼ਸਲ ਬੀਜਣ ਤੋਂ ਵੀ ਅਸਮਰੱਥ ਹੋ ਗਏ | ਸਰਕਾਰ ਵਲੋਂ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੇ ਜੋ ਝੂਠੇ ਦਾਅਵੇ ਕੀਤੇ ਜਾ ਰਹੇ ਹਨ, ਉਸ ਨਾਲ ਕਿਸਾਨਾਂ ਵਿਚ ਸਰਕਾਰ ਪ੍ਰਤੀ ਮਾਯੂਸੀ ਪਾਈ ਜਾ ਰਹੀ ਹੈ | ਕਿਸਾਨਾਂ ਨੂੰ ਮੁਆਵਜ਼ਾ ਦੇਣਾ ਤਾਂ ਦੂਰ ਬਹੁਤੇ ਕਿਸਾਨਾਂ ਦੀਆਂ ਜ਼ਮੀਨਾਂ ਦੀਆਂ ਗਿਰਦਾਵਰੀਆਂ ਵੀ ਨਹੀਂ ਦਿੱਤੀਆਂ ਜਾ ਸਕੀਆਂ | ਸਰਕਾਰ ਦੇ ਗਿਰਦਾਵਰੀ ਦੇ ਦਾਅਵੇ ਵੀ ਹਵਾਈ ਗੋਲੇ ਸਾਬਿਤ ਹੋ ਗਏ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਅਲਵਿੰਦਰਪਾਲ ਸਿੰਘ ਪੱਖੋਕੇ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਦੂਜੇ ਰਾਜਾਂ 'ਚ ਜਾ ਕੇ ਫੋਕੇ ਦਾਅਵੇ ਕਰ ਰਹੇ ਹਨ ਕਿ ਪੰਜਾਬ ਦੇ ਕਿਸਾਨਾਂ ਨੂੰ ਪੰਜਾਹ ਹਜ਼ਾਰ ਰੁਪਏ ਪ੍ਰਤੀ ਹੈਕਟਰ ਹੜ੍ਹਾਂ ਤੋਂ ਇਕ ਮਹੀਨੇ ਦੇ ਅੰਦਰ ਅੰਦਰ ਪੰਜਾਬ ਦੇ ਕਿਸਾਨਾਂ ਨੂੰ ਦਿੱਤਾ ਜਾ ਚੁੱਕਾ ਹੈ | ਜਦਕਿ ਸੱਚਾਈ ਕੋਹਾਂ ਦੂਰ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਵਿਚ ਵੀ ਲੋਕਾਂ ਨੂੰ ਸਬਜਬਾਗ ਦਿਖਾ ਕੇ ਸੱਤਾ ਹਾਸਲ ਕਰ ਲਈ, ਪਰ ਸੱਚਾਈ ਦਾ ਪਤਾ ਲੱਗਦਿਆਂ ਹੀ ਦਿੱਲੀ ਦੇ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਪਰ੍ਹੇ ਕਰ ਦਿੱਤਾ | ਪੰਜਾਬ ਵਿਚ ਵੀ ਆਮ ਆਦਮੀ ਪਾਰਟੀ ਨੇ ਪੰਜਾਬੀਆਂ ਨੂੰ ਰੰਗਲੇ ਸੁਪਨੇ ਦਿਖਾ ਕੇ ਸੱਤਾ ਹਾਸਲ ਕਰਕੇ ਉਨ੍ਹਾਂ ਦੀ ਬਾਤ ਨਹੀਂ ਪੁੱਛੀ ਅਤੇ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਾਲ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਹਾਲ ਦਿੱਲੀ ਵਾਂਗ ਹੀ ਹੋਵੇਗਾ | ਉਨ੍ਹਾਂ ਕਿਹਾ ਕਿ 2027 ਦੀ ਚੋਣ ਤਰਨ ਤਾਰਨ ਜ਼ਿਮਨੀ ਚੋਣ 'ਚ ਅਕਾਲੀ ਦਲ ਨੂੰ ਮਿਲੀ ਵੱਡੀ ਸਫ਼ਲਤਾ ਦਾ ਮੁੱਢ ਬੰਨ੍ਹੇਗੀ |

Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਸਵਾਰ ਨੇ ਐਕਟਿਵਾ ਨੂੰ ਮਾਰੀ ਟੱਕਰ ਇਕ ਔਰਤ ਦੀ ਮੌਤ, ਇਕ ਜ਼ਖ਼ਮੀ ਅਗਲੀ ਖ਼ਬਰ ਸਰਹੱਦੀ ਖੇਤਰ ਅੰਦਰੋਂ ਵੱਖ-ਵੱਖ ਥਾਵਾਂ ਤੋਂ ਕਰੀਬ ਡੇਢ ਕਿੱਲੋ ਹੈਰੋਇਨ ਬਰਾਮਦ- ਮੁਕੱਦਮਾ ਦਰਜ <br/>
Ad Position 24