29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਅਣਪਛਾਤਿਆਂ ਨੇ ਦੁਕਾਨਦਾਰ ਕੋਲੋਂ ਪਿਸਟਲ ਦੀ ਨੋਕ 'ਤੇ ਲੁੱਟੀ ਨਕਦੀ

Ad Position 21
No active advertisement
ਅਜੀਤ ਡੈਸਕ 24-11-2025
ਤਰਨ ਤਾਰਨ, 23 ਨਵੰਬਰ (ਪਰਮਜੀਤ ਜੋਸ਼ੀ)- ਅੱਡਾ ਝਬਾਲ ਵਿਖੇ ਇਕ ਚਾਹ ਦੀ ਦੁਕਾਨ ਕਰਦੇ ਵਿਅਕਤੀ ਕੋਲੋਂ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਪਿਸਟਲ ਦੀ ਨੋਕ 'ਤੇ ਨਕਦੀ ਲੁੱਟ ਲਈ | ਇਸ ਸੰਬੰਧੀ ਥਾਣਾ ਝਬਾਲ ਦੀ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਮਨਪ੍ਰੀਤ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਝਬਾਲ ਨੇ ਦੱਸਿਆ ਕਿ ਉਹ ਮਿਤੀ 21 ਨਵੰਬਰ ਨੂੰ ਵਕਤ ਕਰੀਬ 6:52 ਸ਼ਾਮ ਚਾਏ ਚੂਰੀ ਹਾਊਸ ਅੰਮਿ੍ਤਸਰ ਰੋਡ ਅੱਡਾ ਝਬਾਲ ਵਿਚ ਮੌਜੂਦ ਸੀ ਕਿ ਤਿੰਨ ਨੌਜਵਾਨ ਮੋਟਰਸਾਈਕਲ 'ਤੇ ਆਏ, ਜਿਨ੍ਹਾਂ ਦੇ ਹੱਥ ਵਿਚ ਪਿਸਟਲ ਸਨ, ਉਨ੍ਹਾਂ ਨੇ ਆਉਂਦੇ ਹੀ ਉਸ ਦੇ ਕੰਨ 'ਤੇ ਪਿਸਟਲ ਰੱਖ ਕੇ ਗੱਲੇ 'ਚੋਂ ਧੱਕੇ ਨਾਲ 15-16 ਹਜ਼ਾਰ ਰੁਪਏ ਕੱਢ ਕੇ ਲਏ | ਇਸ ਸੰਬੰਧੀ ਏ.ਐਸ.ਆਈ. ਬਲਵਿੰਦਰ ਸਿੰਘ ਨੇ ਕਾਰਵਾਈ ਕਰਦਿਆਂ ਉਕਤ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਲਈ ਇਲਾਕੇ ਵਿਚ ਛਾਪਾਮਾਰੀ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਸਵਾਰ ਨੇ ਐਕਟਿਵਾ ਨੂੰ ਮਾਰੀ ਟੱਕਰ ਇਕ ਔਰਤ ਦੀ ਮੌਤ, ਇਕ ਜ਼ਖ਼ਮੀ
Ad Position 24