29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਵਲੋਂ ਮਹੀਨਾ ਵਾਰ ਸ਼ੁਕਰਾਨਾ ਸਮਾਗਮ

Ad Position 21
No active advertisement
ਅਜੀਤ ਡੈਸਕ 24-11-2025
ਰਾਮ ਤੀਰਥ, 23 ਨਵੰਬਰ (ਧਰਵਿੰਦਰ ਸਿੰਘ ਔਲਖ)-ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਵਲੋਂ ਦਾਤਾ ਬੰਦੀ ਛੋੜ ਪਬਲਿਕ ਸਕੂਲ, ਅੱਡਾ ਬਾਉਲੀ, ਰਾਮ ਤੀਰਥ ਰੋਡ ਵਿਖੇ ਮਹੀਨਾਵਾਰ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਈ ਅਮਨਦੀਪ ਸਿੰਘ ਨੇ ਕੀਰਤਨ ਅਤੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਗੁਰੂ ਚਰਨਾ ਜੋੜਿਆ | ਭਾਈ ਅਮਨਦੀਪ ਸਿੰਘ ਨੇ ਕਿਹਾ ਕਿ ਸੰਗਤਾਂ ਵਡਭਾਗੀਆਂ ਹਨ ਜੋ ਸ਼ਹੀਦੀ ਸ਼ਤਾਬਦੀ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ, ਭਾਈ ਦਿਆਲਾ ਜੀ ਦੀ ਮਨਾਈ ਜਾ ਰਹੀ ਹੈ, ਉਸ ਨੂੰ ਮਨਾਉਣ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ, ਇਸ ਸ਼ਤਾਬਦੀ ਮੌਕੇ ਹਰ ਕੋਈ ਗੁਰੂ ਤੇਗ ਬਹਾਦਰ ਜੀ ਨੂੰ ਯਾਦ ਕਰਨ ਅਤੇ ਵੱਧ ਤੋਂ ਵੱਧ ਬਾਣੀ ਪੜ੍ਹਨ ਅਤੇ ਸੁਣਨ | ਇਸ ਗੁਰਮਤਿ ਸਮਾਗਮ ਵਿਚ ਭਾਈ ਅਮਤੇਸ਼ਵਰ ਸਿੰਘ, ਭਾਈ ਰੋਬਿਨ ਸਿੰਘ ਅਤੇ ਹੋਰ ਸਹਿਯੋਗੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ 'ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਜਥੇ. ਗੜਗੱਜ ਵਲੋਂ ਜਾਰੀ ਕੀਤੇ ਨਿਰਦੇਸ਼ਾਂ 'ਤੇ ਨਾਨਕ ਨਾਮ ਲੇਵਾ ਸੰਗਤ ਫ਼ੁੱਲ ਚੜ੍ਹਾਵੇ - ਜਥੇ. ਚੱਕ <br/>
Ad Position 24