29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਖੇੇਤਾਂ 'ਚੋਂ ਹੈਰੋਇਨ ਬਰਾਮਦ

Ad Position 21
No active advertisement
ਅਜੀਤ ਡੈਸਕ 24-11-2025
ਤਰਨ ਤਾਰਨ, 23 ਨਵੰਬਰ (ਪਰਮਜੀਤ ਜੋਸ਼ੀ)- ਥਾਣਾ ਖਾਲੜਾ ਦੀ ਪੁਲਿਸ ਅਤੇ ਬੀ.ਐਸ.ਐਫ. ਵਲੋਂ ਖੇਤਾਂ ਵਿਚੋਂ 533 ਗ੍ਰ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸ ਸੰਬੰਧੀ ਸਬ ਇੰਸਪੈਕਟਰ ਐਸ.ਐਚ.ਓ. ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੇ ਸੰਬੰਧ ਵਿਚ ਪਿੰਡ ਰਾਜੋਕੇ ਮੌਜੂਦ ਸਨ ਕਿ ਉਨ੍ਹਾਂ ਨੂੰ ਮੁਖਬਰ ਨੇ ਇਤਲਾਹ ਦਿਤੀ ਕਿ ਚਰਨ ਸਿੰਘ ਪੁੱਤਰ ਬਾਜ ਸਿੰਘ ਵਾਸੀ ਪਲੋਅ ਪੱਤੀ ਦੇ ਖੇਤ ਵਿਚ ਦੋ ਪੀਲੇ ਰੰਗ ਦਾ ਪੈਕਟ ਪਏ ਹਨ, ਜਿਸ 'ਤੇ ਉਨ੍ਹਾਂ ਵਲੋਂ ਗਨੇਸ਼ਾ ਰਾਮ ਕੰਪਨੀ ਕਮਾਡਰ ਈ. ਕੰਪਨੀ 181 ਬਨ ਬੀ.ਐਸ.ਐਫ. ਬੀ.ਓ.ਪੀ. ਪਲੋਅ ਪੱਤੀ ਸਮੇਤ ਸਾਥੀ ਕਰਮਚਾਰੀਆਂ ਨੂੰ ਇਸ ਇਤਲਾਹ ਤੋਂ ਜਾਣੂ ਕਰਵਾਇਆ ਅਤੇ ਚਰਨ ਸਿੰਘ ਦੇ ਖੇਤ ਦੀ ਤਲਾਸ਼ੀ ਅਭਿਆਨ ਦੌਰਾਨ ਉਥੋਂ ਇਕ ਪੀਲੇ ਰੰਗ ਦਾ ਪੈਕੇਟ ਪਿਆ ਹੋਇਆ ਬ੍ਰਾਮਦ ਹੋਇਆ, ਜਿਸ ਵਿਚੋਂ 533 ਗ੍ਰਾਮ ਹੈਰੋਇਨ ਬ੍ਰਾਮਦ ਹੋਈ | ਇਸ ਸੰਬੰਧੀ ਥਾਣਾ ਖਾਲੜਾ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ 7 ਦਸੰਬਰ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ <br/> ਅਗਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ 'ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ
Ad Position 24