ਪੱਟੀ, 23 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪਿੰਡ ਚੂਸਲੇਵੜ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਗੁੱਜਰ ਸਿੰਘ ਜੀ ਦੇ ਤਪ ਅਸਥਾਨ ਗੁਰਦੁਆਰਾ ਧੋੜਾ ਸਾਹਿਬ ਵਿਖੇ ਬਣ ਰਹੇ ਨਵੇਂ ਦਰਬਾਰ 'ਚ ਅੱਜ ਦੇਸ਼-ਵਿਦੇਸ਼ ਦੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁਖਰਾਜ ਸਿੰਘ ਦੀ ਰਹਿਨੁਮਾਈ ਹੇਠ ਫਰਸ਼ ਪਾਏ ਗਏ | ਜ਼ਿਕਰਯੋਗ ਹੈ ਕਿ ਪਿੰਡ ਚੂਸਲੇਵੜ ਦੀਆਂ ਬਹਿਕਾਂ 'ਤੇ ਸਥਿਤ ਗੁਰਦਵਾਰਾ ਤਪ ਅਸਥਾਨ ਬਾਬਾ ਗੁੱਜਰ ਸਿੰਘ ਦੇ ਦਰਬਾਰ ਦੀ ਨਵੀਂ ਇਮਾਰਤ ਪਿਛਲੇ ਦਿਨਾਂ ਤੋਂ ਦੇਸ਼-ਵਿਦੇਸ਼ ਦੀ ਸੰਗਤ ਦੇ ਸਹਿਯੋਗ ਨਾਲ ਬਣ ਰਹੀ ਹੈ ਤੇ ਅੱਜ ਦਰਬਾਰ ਦੇ ਅੰਦਰ ਫਰਸ਼ ਪਾਈ ਗਈ | ਇਸ ਮੌਕੇ ਗੁਰਲਾਲ ਸਿੰਘ ਮੈਂਬਰ, ਸੁਖਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਬੀਰ ਸਿੰਘ, ਜਗਰੂਪ ਸਿੰਘ, ਗੁਰਨਾਮ ਸਿੰਘ, ਨਿਰਵੈਰ ਸਿੰਘ, ਮਲਕੀਤ ਸਿੰਘ, ਸੁਖਚੈਨ ਸਿੰਘ, ਨਿਸ਼ਾਨ ਸਿੰਘ, ਜਗਤਾਰ ਸਿੰਘ ਸਰਪੰਚ, ਗੁਰਜੀਤ ਸਿੰਘ, ਗੁਰਮੁੱਖ ਸਿੰਘ, ਕਿ੍ਪਾਲ ਸਿੰਘ, ਕਰਨਬੀਰ ਸਿੰਘ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ, ਕਸ਼ਮੀਰ ਸਿੰਘ, ਜਸਵਿੰਦਰ ਸਿੰਘ, ਅਰਸ਼ਦੀਪ ਸਿੰਘ ਆਦਿ ਸੰਗਤ ਮੌਜੂਦ ਸੀ |