ਫਤਿਆਬਾਦ, 23 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਸਥਾਨਕ ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਫਤਿਆਬਾਦ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਮਿਲ ਕੇ ਸ੍ਰੀ ਜਪੁਜੀ ਸਾਹਿਬ ਦੇ ਪਾਠ ਕੀਤੇ ਅਤੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ | ਉਪਰੰਤ ਸ੍ਰੀ ਅਨੰਦ ਸਾਹਿਬ ਦਾ ਪਾਠ ਕੀਤਾ ਗਿਆ | ਬੱਚਿਆਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ 'ਤੇ ਹਰਗੁਨ ਕੌਰ ਅਤੇ ਅਨੁਪ੍ਰੀਤ ਕੌਰ ਵਲੋਂ ਕਵਿਤਾਵਾਂ ਪੜ੍ਹੀਆਂ ਗਈਆਂ | ਜਿਹੜਿਆਂ ਵਿਦਿਆਰਥੀਆਂ ਨੇ ਸ਼ਬਦ ਕੀਰਤਨ 'ਚ ਹਿੱਸਾ ਲਿਆ, ਉਨ੍ਹਾਂ ਵਿਚ ਸਹਿਜਪ੍ਰੀਤ ਕੌਰ, ਮਹਿਕਪ੍ਰੀਤ ਕੌਰ, ਬਲਜਿੰਦਰ ਕੌਰ, ਲਵਨੀਤ ਕੌਰ, ਲਵਨੀਤ ਕੌਰ, ਨਵਦੀਪ ਕੌਰ, ਹਰਮਨਦੀਪ ਕੌਰ ਅਤੇ ਰੂਥਪਾਲ ਕੌਰ ਸ਼ਾਮਿਲ ਹਨ | 'ਗੁਰੂ ਤੇਗ ਬਹਾਦਰ ਹਿੰਦ ਦੀ ਚਾਦਰ', ਜਿਨ੍ਹਾਂ ਨੇ ਕਸ਼ਮੀਰੀ ਪੰਡਤਾਂ ਦੀ ਬਾਂਹ ਫੜ੍ਹੀ ਅਤੇ ਉਨ੍ਹਾਂ ਦੇ ਧਰਮ ਦੀ ਰੱਖਿਆ ਕੀਤੀ | ਗੁਰੂ ਜੀ ਨੇ ਕਿਹਾ ਕਿ 'ਬਾਂਹਿ ਜਿਨਾਂ ਦੀ ਪਕੜੀਏ, ਸਿਰ ਦੀਜੈ ਬਾਹਾ ਨ ਛੋੜੀਏ' | ਇਸ ਮੌਕੇ ਅਧਿਆਪਕਾਂ ਤੇ ਸਕੂਲ ਦੇ ਐਮ.ਡੀ. ਸੁਰਜੀਤ ਸਿੰਘ ਭਰੋਵਾਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹੀਦੀ ਦੇ ਬਾਰੇ ਜਾਣਕਾਰੀ ਦਿੱਤੀ |