ਤਰਨ ਤਾਰਨ, 23 ਨਵੰਬਰ (ਇਕਬਾਲ ਸਿੰਘ ਸੋਢੀ)- ਸਮੁੱਚੀ ਮਾਨਵਤਾ ਦੇ ਭਲੇ ਲਈ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਕ ਲਹਿਰ ਪਾਰਟੀ ਦੇ ਅਹੁਦੇਦਾਰ ਮੈਂਬਰਾਂ ਅਤੇ ਸਮੂਹ ਸਾਧ ਸੰਗਤ ਅਤੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਦੇ ਸਹਿਯੋਗ ਨਾਲ ਦੂਜਾ ਮੁਫ਼ਤ ਮੈਡੀਕਲ ਕੈਂਪ ਸ੍ਰੀ ਗੁਰੂ ਅਰਜਨ ਦੇਵ ਨਿਵਾਸ ਅਸਥਾਨ ਸਰਾਂ ਨੇੜੇ੍ਹ ਲੰਗਰ ਹਾਲ ਵਿਖ਼ੇ ਲਗਾਇਆ ਗਿਆ | ਲੋਕ ਲਹਿਰ ਪਾਰਟੀ ਦੇ ਕੌਮੀ ਪ੍ਰਧਾਨ ਗੁਰਜੀਤ ਸਿੰਘ ਅਰੋੜਾ ਨੇ ਕਿਹਾ ਕਿ ਇਸ ਕੈਂਪ 'ਚ ਦਿਮਾਗ ਦੇ ਰੋਗਾਂ ਦੇ ਮਾਹਿਰ ਡਾ. ਸਨੇਹ ਸਿਘਲ ਵਲੋਂ ਕਰੀਬ 167 ਦੇ ਕਰੀਬ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ | ਇਸ ਤੋਂ ਉਪਰੰਤ ਮੈਨੇਜਰ ਹਰਜਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ ਵਲੋਂ ਕੈਂਪ ਦੌਰਾਨ ਆਈ ਪੂਰੀ ਟੀਮ ਸਿਰੋਪਾਓ ਅਤੇ ਧਾਰਮਿਕ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਾਰਟੀ ਪ੍ਰਧਾਨ ਗੁਰਜੀਤ ਸਿੰਘ ਅਰੋੜਾ ਤੋਂ ਇਲਾਵਾ ਬਲਦੇਵ ਸਿੰਘ ਸ਼ਹਿਰੀ ਪ੍ਰਧਾਨ, ਹਰਜਿੰਦਰ ਸਿੰਘ ਵਾਲੀਆਂ ਪ੍ਰੈਸ ਸਕੱਤਰ, ਕੁਲਵਿੰਦਰ ਸਿੰਘ ਖਜਾਨਚੀ, ਕੇਵਲ ਕਿ੍ਸ਼ਨ ਸਕੱਤਰ ਸ਼ਹਿਰੀ, ਅਮਰਜੀਤ ਸਿੰਘ ਠੇਕੇਦਾਰ ਜ਼ਿਲ੍ਹਾ ਪ੍ਰਧਾਨ, ਨਿਸ਼ਾਨ ਸਿੰਘ ਮੈਨੇਜ਼ਰ ਸਰਾਂ, ਡਾ. ਗੁਰਵਿੰਦਰ ਸਿੰਘ, ਡਾ. ਕੋਮਲਪ੍ਰੀਤ ਕੌਰ, ਵਿਨੋਦ ਕੁਮਾਰ, ਮੰਗਤ ਰਾਏ ਸ਼ਰਮਾ ਹਾਜ਼ਰ ਸਨ |