ਤਰਨ ਤਾਰਨ, 23 ਨਵੰਬਰ (ਹਰਿੰਦਰ ਸਿੰਘ)ਗੁਰਦੁਆਰਾ ਲਕੀਰ ਸਾਹਿਬ ਫਤਹਿਚੱਕ ਤਰਨ ਤਾਰਨ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਗੁਰਿਆਈ ਦਿਵਸ ਸੰਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਲਕੀਰ ਸਾਹਿਬ ਜਸਵੰਤ ਸਿੰਘ ਪੱਡਾ ਦੀ ਅਗਵਾਈ ਹੇਠ ਅਤੇ ਜੋੜਾ ਘਰ ਸੇਵਕ ਜਥਾ ਦੇ ਵਿਸ਼ੇਸ਼ ਯਤਨਾਂ ਸਦਕਾ ਕਰਵਾਇਆ ਗਿਆ | ਇਹ ਸਮਾਗਮ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਚੱਲੇ | ਇਨ੍ਹਾਂ ਸਮਾਗਮਾਂ ਦੌਰਾਨ ਭਾਈ ਹੀਰਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਲਕੀਰ ਸਾਹਿਬ, ਭਾਈ ਅਮਨਦੀਪ ਸਿੰਘ ਕਥਾਵਾਚਕ, ਭਾਈ ਹਿੰਮਤਬੀਰ ਸਿੰਘ ਵੀਲ੍ਹਾ ਕਥਾਵਾਚਕ ਅੰਮਿ੍ਤਸਰ ਅਤੇ ਆਤਮ ਰਸ ਕੀਰਤਨ ਕੌਂਸਲ ਵਲੋਂ ਸਮਾਗਮਾਂ ਦੌਰਾਨ ਨਤਮਸਤਕ ਹੋਣ ਆਈ ਸੰਗਤ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਸ਼ਹਿਰ ਦੀ ਸਮੂਹ ਸੰਗਤ ਨੇ ਸ਼ਤਾਬਦੀ ਸਮਾਗਮ ਵਿਚ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ |