ਅਜਨਾਲਾ, 23 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਜਨਾਲਾ ਸ਼ਹਿਰ ਦੇ ਗੁਰਦੁਆਰਾ ਸਿੰਘ ਸਭਾ (ਕਾਲਿਆਂ ਵਾਲਾ ਖੂਹ) ਵਿਖੇ ਭਾਜਪਾ ਓ. ਬੀ. ਸੀ. ਮੋਰਚਾ ਦੇ ਸੂਬਾ ਪ੍ਰਧਾਨ, ਜ਼ਿਲ੍ਹਾ ਅੰਮਿ੍ਤਸਰ 1 ਦੇ ਪ੍ਰਧਾਨ ਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅੰਮਿ੍ਤਪਾਲ ਸਿੰਘ ਅਜਨਾਲਾ ਦੇ ਉੱਦਮ ਨਾਲ ਭਾਜਪਾ ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਰਾਗੀ ਜਥੇ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ ਅਤੇ ਕਥਾਵਾਚਕ ਬਾਬਾ ਜਜਵਿੰਦਰ ਸਿੰਘ ਵਲੋਂ ਸੰਗਤਾਂ ਨਾਲ ਕਥਾ ਵਿਚਾਰਾਂ ਦੀ ਸਾਂਝ ਪਾਉਂਦਿਆਂ ਉਨ੍ਹਾਂ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ: ਬੋਨੀ ਅਜਨਾਲਾ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਤੇ ਸਾਨੂੰ ਸਭ ਨੂੰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ 'ਤੇ ਚੱਲ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਭਾਜਪਾ ਵਲੋਂ 30 ਦਸੰਬਰ ਨੂੰ ਗੁਰਦੁਆਰਾ ਮੋਰਚਾ ਸਾਹਿਬ ਨੇੜੇ ਕੁੱਕੜਾਂਵਾਲਾ ਵਿਖੇ ਜ਼ਿਲ੍ਹਾ ਪੱਧਰੀ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਇਸ ਮੌਕੇ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਠੇਕੇਦਾਰ ਵਰਿਆਮ ਸਿੰਘ ਨੰਗਲ ਅਤੇ ਭਾਜਪਾ ਆਗੂ ਧਰਮਿੰਦਰ ਸਿੰਘ ਪਿ੍ੰਸ ਵਲੋਂ ਸ: ਬੋਨੀ ਅਜਨਾਲਾ, ਡਾ. ਅਵਤਾਰ ਕੌਰ ਅਜਨਾਲਾ ਅਤੇ ਡਾ. ਅਨੂ ਅਜਨਾਲਾ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਸਮਾਗਮ 'ਚ ਹੋਰਨਾਂ ਤੋਂ ਇਲਾਵਾ ਭਾਜਪਾ ਦੇ ਜ਼ਿਲ੍ਹਾ ਆਗੂ ਸਾਬਕਾ ਕੌਂਸਲਰ ਪ੍ਰਦੀਪ ਕੁਮਾਰ ਬੰਟਾ, ਸ਼ਹਿਰੀ ਪ੍ਰਧਾਨ ਵਾਸੁਦੇਵ ਸ਼ਰਮਾ, ਧਰਮਿੰਦਰ ਸਿੰਘ ਪਿ੍ੰਸ, ਸਾਬਕਾ ਵਾਈਸ ਚੇਅਰਮੈਨ ਬਲਜਿੰਦਰ ਸਿੰਘ ਨੇਪਾਲ, ਦੀਪੂ ਅਰੋੜਾ, ਕੌਂਸਲਰ ਵਿਕਰਮ ਬੇਦੀ, ਕੌਂਸਲਰ ਨੰਦ ਲਾਲ ਬਾਓ, ਰਾਜੇਸ਼ ਚੌਹਾਨ, ਗੋਲਡੀ ਅਜਨਾਲਾ, ਬੰਟੀ ਸ਼ਾਹ ਅਜਨਾਲਾ, ਨੰਬਰਦਾਰ ਬਖਸ਼ੀਸ਼ ਸਿੰਘ ਅਜਨਾਲਾ, ਬਿ੍ਜ ਭੂਸ਼ਣ, ਸੌਰਵ ਸਰੀਨ, ਸ਼ਮਸ਼ੇਰ ਸਿੰਘ ਸ਼ੇਰਾ ਅਤੇ ਬੀਬੀ ਕੁਲਬੀਰ ਕੌਰ ਅਜਨਾਲਾ ਆਦਿ ਹਾਜ਼ਰ ਸਨ |