29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ੍ਰੀ ਅਨੰਦਪੁਰ ਸਾਹਿਬ ਵਿਖੇ ਸੈਸ਼ਨ ਰੱਖਣ ਦਾ ਪੰਜਾਬ ਸਰਕਾਰ ਦਾ ਫੈਸਲਾ ਸ਼ਲਾਘਾਯੋਗ- ਭੀਲੋਵਾਲ

Ad Position 21
No active advertisement
ਅਜੀਤ ਡੈਸਕ 24-11-2025
ਟਾਹਲੀ ਸਾਹਿਬ, 23 ਨਵੰਬਰ (ਵਿਨੋਦ ਭੀਲੋਵਾਲ)-ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ ਹੋਇਆ ਹੈ ਕਿ ਮੌਜੂਦਾ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦਾ ਸੈਸ਼ਨ ਰੱਖਣ ਦਾ ਇਤਿਹਾਸਕ ਫ਼ੈਸਲਾ ਹੈ, ਜਿਸ ਨਾਲ ਭਗਵੰਤ ਮਾਨ ਸਰਕਾਰ ਦਾ ਨਆਣ ਇਤਿਹਾਸ ਦੇ ਪੰਨਿਆਂ 'ਤੇ ਸੁਨਹਿਰੀ ਅੱਖਰਾਂ ਨਾਲ ਅੰਕਿਤ ਹੋਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਜੀਠਾ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਦੇ ਸੀਨੀਅਰ ਆਗੂ ਸ਼ਿਵਰਾਜ ਸਿੰਘ ਬਾਠ ਭੀਲੋਵਾਲ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਗੁਰੂ ਤੇਗ ਬਹਾਦਰ ਜੀ ਦਾ ਹਮੇਸ਼ਾ ਫਲਸਫਾ ਸੱਚਾਈ ਅਤੇ ਨੇਕੀ ਦੇ ਕਰਮ ਕਰਨ ਵਾਲਾ ਰਿਹਾ ਹੈ ਅਤੇ ਜਿਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਮਨੁੱਖ ਰੂਹਾਨੀ ਰੂਹ ਬਣ ਜਾਂਦਾ ਹੈ | ਭੀਲੋਵਾਲ ਨੇ ਕਿਹਾ ਕਿ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਾਕ ਪਵਿੱਤਰ ਭੂਮੀ 'ਤੇ ਵਿਧਾਨ ਸਭਾ ਦਾ ਸੈਸ਼ਨ ਹੋਣ ਜਾ ਰਿਹਾ ਹੈ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਸਿੱਖ ਇਤਿਹਾਸ 'ਚ ਮੀਲ ਪੱਥਰ ਸਾਬਤ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕ ਹੁਣ ਆਪ ਦੀਆਂ ਝੂਠੀਆਂ ਗਰੰਟੀਆਂ 'ਚ ਨਹੀਂ ਫਸਣਗੇ-ਭੁੱਲਰ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਵਲੋਂ ਅੱਜ ਦਾ ਧਰਨਾ ਮੁਲਤਵੀ
Ad Position 24