ਅਜਨਾਲਾ, 23 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ 'ਚ ਜਲਦ ਹੀ ਹੋਣ ਵਾਲੀਆਂ ਜ਼ਿਲ੍ਹਾ ਅਤੇ ਬਲਾਕ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਹਾਸਿਲ ਕਰਕੇ ਨਵਾਂ ਇਤਿਹਾਸ ਬਣਾਏਗੀ ਅਤੇ ਮੁੱਖ ਵਿਰੋਧੀ ਧਿਰਾਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਨੂੰ ਚਾਰੇ ਖਾਨੇ ਚਿੱਤ ਕਰਕੇ ਪੰਜਾਬ ਦੇ ਸਿਆਸੀ ਪਿੜ ਤੋਂ ਲਾਂਭੇ ਕਰੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ 'ਆਪ' ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਹ ਚੋਣਾਂ ਕਰਵਾਉਣ ਦੀ ਪੂਰੀ ਤਰ੍ਹਾਂ ਤਿਆਰੀ ਕਰ ਲਈ ਹੈ ਤੇ ਜਲਦੀ ਹੀ ਮੁੱਖ ਚੋਣ ਕਮਿਸ਼ਨ ਪੰਜਾਬ ਵਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਜਾਵੇਗਾ | ਇਸ ਮੌਕੇ ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਸਰਪੰਚ ਜਸਵੰਤ ਸਿੰਘ ਗੱਗੋਮਾਹਲ, ਸਰਪੰਚ ਗੁਰਨਾਮ ਸਿੰਘ ਕਮੀਰਪੁਰਾ, ਸਰਪੰਚ ਸ਼ੇਰ ਸਿੰਘ ਅਵਾਣ, ਭੁਪਿੰਦਰ ਇਕਬਾਲ ਸਿੰਘ ਪਿੰਕਾ ਬਿਕਰਾਉਰ, ਬਲਾਕ ਪ੍ਰਧਾਨ ਹਰਜੀਤ ਸਿੰਘ ਗੁਰਾਲਾ, ਸਰਪੰਚ ਹਰਦੇਵ ਸਿੰਘ ਜੰਗਾ ਭੋਏਵਾਲੀ, ਸਰਪੰਚ ਸੰਤੋਖ ਸਿੰਘ ਜੌਹਲ ਕੋਟ ਗੁਰਬਖਸ਼, ਸਰਪੰਚ ਰਘਬੀਰ ਸਿੰਘ ਵੰਜਾਂਵਾਲਾ, ਸਰਪੰਚ ਗੁਰਜੰਟ ਸਿੰਘ ਪਹਿਲਵਾਨ ਸਰਾਏ, ਸਰਪੰਚ ਜਸਜੀਤ ਸਿੰਘ ਬੱਬੂ ਲੱਭੇ ਦਰਿਆ, ਸਰਪੰਚ ਇਕਬਾਲ ਸਿੰਘ ਰਿਆੜ, ਸਰਪੰਚ ਲਖਬੀਰ ਸਿੰਘ ਬਿਕਰਾਉਰ ਆਦਿ ਹਾਜ਼ਰ ਸਨ |