ਬਾਬਾ ਬਕਾਲਾ ਸਾਹਿਬ, 23 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਿਆਸ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਬਦ ਗਾਇਨ ਕੀਤੇ ਗਏ ਅਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ | ਇਸ ਦੌਰਾਨ ਬੱਚਿਆਂ ਨੇ ਸਵੇਰੇ ਸਭ ਤੋਂ ਪਹਿਲਾਂ ਸ਼ਬਦ ਗਾਇਨ ਕਰਕੇ ਦਿਨ ਦੀ ਸ਼ੁਰੂਆਤ ਕੀਤੀ | ਇਸ ਉਪਰੰਤ ਸਭ ਬੱਚਿਆਂ ਅਧਿਆਪਕਾਂ ਪ੍ਰਸ਼ਾਸਨ ਅਤੇ ਟਰਾਂਸਪੋਰਟ ਸਟਾਫ ਦੇ ਸਹਿਯੋਗ ਨਾਲ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ | ਇਸ ਮੌਕੇ ਸਭ ਬੱਚੇ ਅਤੇ ਮਾਪੇ ਸਕੂਲ ਦੇ ਬੱਚਿਆਂ ਦੇ ਅਤੇ ਅਧਿਆਪਕਾਂ ਦੇ ਇਸ ਸ਼ਲਾਘਾਯੋਗ ਕਦਮ ਤੋਂ ਬਹੁਤ ਖੁਸ਼ ਸਨ | ਇਸ ਮੌਕੇ ਸਕੂਲ ਦੇ ਡਾਇਰੈਕਟਰ ਫਾਦਰ ਪਾਲ ਰਾਏ, ਪਿ੍ੰ: ਸਿਸਟਰ ਅੰਜਲੀ ਅਤੇ ਅਧਿਆਪਕ ਮੌਜੂਦ ਸਨ |