ਬਾਬਾ ਬਕਾਲਾ ਸਾਹਿਬ, 23 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰੂ ਤੇਗ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸੰਤ ਬਾਬਾ ਲਛਮਣ ਸਿੰਘ, ਬੰਡਾਲਾ ਤੋਂ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਵੱਖ-ਵੱਖ ਪਿੰਡਾਂ 'ਚੋਂ ਹੁੰਦਾ ਹੋਇਆ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਤਪ ਅਸਥਾਨ ਸ੍ਰੀ ਭੋਰਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਪੁੱਜਾ, ਜਿੱਥੇ ਕਿ ਸ਼੍ਰੋਮਣੀ ਕਮੇਟੀ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਬਾਈ ਸ਼ੇਰ ਸਿੰਘ ਅਤੇ ਹੈੱਡ ਗ੍ਰੰਥੀ ਭਾਈ ਹਰਦੇਵ ਸਿੰਘ ਨੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਅਤੇ ਹੋਰ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ | ਪਿੰਡ ਬੰਡਾਲਾ ਤੋਂ ਨਗਰ ਕੀਰਤਨ ਨੂੰ ਜਥੇ. ਅਮਰਜੀਤ ਸਿੰਘ ਬੰਡਾਲਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਕੀਤਾ | ਨਗਰ ਕੀਰਤਨ ਵਿਚ ਬੰਡਾਲਾ ਤੋਂ ਭਾਈ ਹਰਪ੍ਰੀਤ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਝਿਰਮਲ ਸਿੰਘ, ਡਾ: ਚਮਕੌਰ ਸਿੰਘ, ਡਾ: ਹੀਰਾ ਸਿੰਘ, ਭਾਈ ਸੁੱਚਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਗਰ ਕੀਰਤਨ ਵਿਚ ਸ਼ਾਮੂਲੀਅਤ ਕੀਤੀ |