29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਸ਼ਕਰੀ ਨੰਗਲ ਵਿਖੇ ਸਮਾਗਮ

Ad Position 21
No active advertisement
ਅਜੀਤ ਡੈਸਕ 24-11-2025
ਜਗਦੇਵ ਕਲਾਂ, 23 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਬਾਬਾ ਸ੍ਰੀ ਚੰਦ ਜੀ ਦੇ ਅਸਥਾਨ ਪਿੰਡ ਲਸ਼ਕਰੀ ਨੰਗਲ ਵਿਖੇ ਬਾਬਾ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ ਵਾਲਿਆਂ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਗਏ ਵਿਸ਼ਾਲ ਧਾਰਮਿਕ ਦੀਵਾਨਾਂ ਦੌਰਾਨ ਭਾਈ ਹਰਦੇਵ ਸਿੰਘ ਅਲੀਵਾਲ ਦਾ ਕਵੀਸ਼ਰੀ ਜਥਾ ਅਤੇ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਨੇ ਸੰਗਤਾਂ ਨੂੰ ਗੁਰੂ ਜਸ ਦੁਆਰਾ ਨਿਹਾਲ ਕੀਤਾ | ਇਸ ਤੋਂ ਇਲਾਵਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਖਤਰਾਏ ਕਲਾਂ ਤੋਂ ਨਗਰ ਕੀਰਤਨ ਦਾ ਇੱਥੇ ਪੁੱਜਣ 'ਤੇ ਬਾਬਾ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ ਵਾਲਿਆਂ ਅਤੇ ਸਮੂਹ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਪੰਜਾਂ ਪਿਆਰਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕੈਪਟਨ ਕੁਲਦੀਪ ਸਿੰਘ, ਹਰਵੰਤ ਸਿੰਘ, ਬਲਵਿੰਦਰ ਸਿੰਘ, ਦਾਰਾ ਸਿੰਘ ਜਗਦੇਵ ਕਲਾਂ, ਪ੍ਰਭਪਾਲ ਸਿੰਘ ਪੱਪੂ ਲਸ਼ਕਰੀ ਨੰਗਲ, ਬਾਬਾ ਗੁਲਜਾਰ ਸਿੰਘ, ਗੁਰਦੀਪ ਸਿੰਘ, ਸ਼ਮਸ਼ੇਰ ਸਿੰਘ, ਕਰਨਵੀਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਸ਼ਕਰੀ ਨੰਗਲ ਵਿਖੇ ਸਮਾਗਮ ਅਗਲੀ ਖ਼ਬਰ ਪਿਸਟਲ ਅਤੇ ਤੇਜ਼ਧਾਰ ਹਥਿਆਰ ਦਿਖਾ ਕੇ ਕੱਪੜੇ ਵਾਲੀ ਦੁਕਾਨ ਤੋਂ ਲੁੱਟ ਕਰਨ ਦੀ ਕੋਸ਼ਿਸ਼
Ad Position 24