27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 25-11-2025
ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)- ਚੀਫ ਖਾਲਸਾ ਦੀਵਾਨ ਦੀ ਰਹਿਨੁਮਾਈ ਹੇਠ ਚੱਲ ਰਹੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਮੂਲ ਮੰਤਰ ਦਾ ਪਾਠ ਕਰਦਿਆਂ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਵਰਲੀਨ ਕੌਰ ਤੇ ਸੁਪਰੀਤ ਕੌਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਤੇ ਸ਼ਹਾਦਤ 'ਤੇ ਚਾਨਣਾ ਪਾਇਆ | ਨੌਵੀਂ ਜਮਾਤ ਦੀ ਵਿਦਿਆਰਥਣਾਂ ਨੇ ਗੁਰੂ ਜੀ ਨਾਲ ਸੰਬੰਧਿਤ ਕਵੀਸ਼ਰੀ ਪੇਸ਼ ਕੀਤੀ | ਸੈਮੀਨਾਰ ਵਿਚ ਵਿਸ਼ੇਸ਼ ਤੌਰ 'ਤੇ ਪਰਮਪਾਲ ਸਿੰਘ ਕਨਵੀਨਰ ਇੰਗਲਿਸ਼ ਆਫ ਸਿੱਖ ਆਰਗੇਨਾਈਜੇਸ਼ਨ ਨੇ ਸ਼ਿਰਕਤ ਕੀਤੀ | ਸਕੂਲ ਮੈਨਜਮੈਂਟ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਕੁਹਾੜਕਾ, ਤੇਜਿੰਦਰਪਾਲ ਸਿੰਘ ਚਾਵਲਾ, ਪਿੰ੍ਰਸੀਪਲ ਸਲੋਨੀ ਅਰੋੜਾ ਵਲੋਂ ਆਏ ਹੋਏ ਮਹਿਮਾਨਾਂ ਦਾ ਸਿਰੋਪਾਓ ਤੇ ਇਕ ਇਕ ਪੌਦਾ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦਾ ਸੈਮੀਨਾਰ 'ਤੇ ਪੁੱਜਣ 'ਤੇ ਧੰਨਵਾਦ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਕਾ ਖੂਹ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਨਵੇਂ ਬਣੇ ਸੂਏ ਦੇ ਪੁਲ ਟੁੱਟਣ ਕਾਰਨ ਸਰਕਾਰ ਦੇ ਕੰਮਾਂ ਦੀ ਖੁੱਲ੍ਹੀ ਪੋਲ
Ad Position 24