27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਗੁਰਦੁਆਰਾ ਗੁਰੂ ਕਾ ਖੂਹ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 25-11-2025

ਤਰਨ ਤਾਰਨ, 24 ਨਵੰਬਰ (ਇਕਬਾਲ ਸਿੰਘ ਸੋਢੀ)- ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ, ਭਾਈ ਦਇਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਸ੍ਰੀ ਗੁਰੂ ਗੋਬਿੰਦ ਜੀ ਦੇ ਗੁਰਤਾ ਗੱਦੀ ਦਿਵਸ ਸੰਬੰਧੀ ਜੋੜਾ ਘਰ ਸੇਵਕ ਜਥਾ ਤਰਨ ਤਾਰਨ ਵਲੋਂ ਤਰਨ ਤਾਰਨ ਦੇ ਸਮੂਹ ਗੁਰਦੁਆਰਾ ਸਾਹਿਬ ਵਿਚ ਲ਼ੜੀ ਵਾਰ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ | ਉਸੇ ਲੜੀ ਤਹਿਤ ਬੀਤੀ ਰਾਤ ਗੁਰਦੁਆਰਾ ਗੁਰੂ ਕਾ ਖੂਹ ਵਿਖੇ ਇਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਜ਼ੂਰੀ ਰਾਗੀ ਭਾਈ ਸਾਹਬ ਸਿੰਘ, ਭਾਈ ਦਲੀਪ ਸਿੰਘ, ਭਾਈ ਜਸਬੀਰ ਸਿੰਘ ਕਥਾਵਾਚਕ ਅਤੇ ਭਾਈ ਸੰਦੀਪ ਸਿੰਘ ਤਰਨ ਤਾਰਨ ਵਾਲੇ ਸ੍ਰੀ ਗੁਰੂ ਅਰਜਨ ਦੇਵ ਬੀਬੀਆਂ ਦੇ ਜਥਾ ਗੁਰਦੁਆਰਾ ਗੁਰੂ ਕਾ ਖੂਹ ਤਰਨ ਤਾਰਨ ਵਲੋਂ ਸਮਾਗਮ ਵਿਚ ਵਿਸ਼ੇਸ਼ ਹਾਜ਼ਰੀ ਲਵਾਈ | ਇਸ ਮਹਾਨ ਸਮਾਗਮ ਨੂੰ ਵਿਸ਼ੇਸ਼ ਸਹਿਯੋਗ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਖੂਹ ਵਲੋਂ ਦਿੱਤਾ ਗਿਆ | ਜਿਸ ਵਿਚ ਸੁਸਾਇਟੀ ਦੇ ਮੈਂਬਰਾਂ ਜਿਸ ਵਿਚ ਭਾਈ ਧਰਮ ਸਿੰਘ ਸੁਸਾਇਟੀ ਪ੍ਰਧਾਨ, ਚਰਨਜੀਤ ਸਿੰਘ, ਕੁਲਦੀਪ ਸਿੰਘ, ਜਸਬੀਰ ਸਿੰਘ, ਹਰਜੀਤ ਸਿੰਘ, ਮਲਕੀਤ ਸਿੰਘ, ਮਨਜੀਤ ਸਿੰਘ, ਹਰਮੀਤ ਸਿੰਘ, ਗੋਪੀ ਵੀਰ, ਮੁਹੱਲੇ ਦੀਆਂ ਸੰਗਤਾਂ ਵਲੋਂ ਸਹਿਯੋਗ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਰਾਜ ਸਿੰਘ ਗਿੱਲ ਨੂੰ ਵੱਖ-ਵੱਖ ਸਿਆਸੀ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ <br/> ਅਗਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ ਕਰਵਾਇਆ
Ad Position 24