ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਦਿਹਾੜੇ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਸੰਬੰਧੀ ਗੁਰਮਤਿ ਸਮਾਗਮ ਮੌਕੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਰਨ ਤਾਰਨ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ | ਨਗਰ ਕੀਰਤਨ ਬੌਹੜੀ ਚੌਂਕ, ਚਾਰ ਖੰਭਾ ਚੌਂਕ, ਤਹਿਸੀਲ ਚੌਂਕ, ਕਚਿਹਰੀਆਂ, ਸੱਚਖੰਡ ਰੋਡ, ਮਹਾਰਾਜਾ ਰਣਜੀਤ ਸਿੰਘ ਸਕੂਲ, ਗੁਰਦੁਆਰਾ ਭਗਤ ਨਾਮਦੇਵ, ਮੁਹੱਲਾ ਜਸਵੰਤ ਸਿੰਘ ਤੋਂ ਹੁੰਦਾ ਹੋਇਆ ਸ੍ਰੀ ਗੁਰੂ ਅਰਜਨ ਦੇਵ ਸਰਾਂ ਤਰਨ ਤਾਰਨ ਵਿਖੇ ਜਾ ਕੇ ਸਮਾਪਤ ਹੋਇਆ | ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਸਤਨਾਮ-ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ ਅਤੇ ਸ਼ਹਿਰ ਦੀਆਂ ਸੰਗਤਾਂ ਵਲੋਂ ਜਗ੍ਹਾ- ਜਗ੍ਹਾ 'ਤੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਅਤੇ ਜੋੜਾ ਘਰ ਸੇਵਕ ਜਥੇ ਦੇ ਸਹਿਯੋਗ ਨਾਲ 23 ਨਵੰਬਰ ਤੋਂ 25 ਨਵੰਬਰ ਤੱਕ ਕਥਾ ਅਸਥਾਨ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸਮਾਗਮ ਚੱਲ ਰਹੇ ਹਨ | ਇਸ ਮੌਕੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਹਰਜਿੰਦਰ ਸਿੰਘ, ਪ੍ਰਧਾਨ ਮਨਿੰਦਰ ਸਿੰਘ, ਅਮਰਜੀਤ ਸਿੰਘ ਬਿੱਲਾ, ਸਰਬਜੀਤ ਸਿੰਘ ਬੇਦੀ, ਚਰਨਜੀਤ ਸਿੰਘ ਜੰਮੂ, ਅਮਰਿੰਦਰ ਸਿੰਘ ਨੀਨਾ, ਰਾਜਿੰਦਰ ਸਿੰਘ ਬੇਦੀ, ਬਲਰਾਜ ਸਿੰਘ ਚਾਵਲਾ, ਰਣਜੀਤ ਸਿੰਘ, ਦਿਲਬਾਗ ਸਿੰਘ, ਸੁਰਿੰਦਰ ਸਿੰਘ, ਲਖਵਿੰਦਰ ਸਿੰਘ ਲੱਖਾ, ਨਿਰਵੈਲ ਸਿੰਘ, ਬਖਸੀਸ ਸਿੰਘ ਝਬਾਲ, ਆਦਿ ਪ੍ਰਬੰਧਕਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ |
ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮ ਮੌਕੇ ਨਗਰ ਕੀਰਤਨ ਸਜਾਇਆ <br/>
ਅਜੀਤ ਡੈਸਕ
25-11-2025