28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਜੇਲ੍ਹ 'ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ

Ad Position 21
No active advertisement
ਅਜੀਤ ਡੈਸਕ 25-11-2025
ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)- ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ 2 ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ 'ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 4 ਨਵੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਪਿ੍ਆਸੂ ਪੁੱਤਰ ਮੁਹੰਮਦ ਆਲਮਵਾਸੀ ਵਾਸੀ ਪੇਠੇ ਵਾਲਾ ਬਾਜ਼ਾਰ ਗਲੀ ਸੁਨਿਆਰਿਆ ਵਾਲੀ ਅੰਮਿ੍ਤਸਰ ਪਾਸੋਂ 1 ਕੀਪੈਡ ਮੋਬਾਈਲ ਫੋਨ ਸਮੇਤ ਸਿੰਮ ਬਰਾਮਦ ਹੋਇਆ ਹੈ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ 17 ਨਵੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਗੁਰਪ੍ਰੀਤ ਸਿੰਘ ਪੁੱਤਰ ਨਰਿੰਦਰਪਾਲ ਸਿੰਘ ਵਾਸੀ ਖਾਲਸਾ ਨਗਰ ਅੰਮਿ੍ਤਸਰ ਪਾਸੋਂ 2 ਟੱਚ ਫੋਨ ਸਮੇਤ 2 ਸਿੰਮ ਬਰਾਮਦ ਹੋਏ ਹਨ | ਥਾਣਾ ਗੋਇੰਦਵਾਲ ਦੀ ਪੁਲਿਸ ਨੇ ਉਕਤ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਬਾਰੀਕ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਕਿ ਜੇਲ੍ਹ ਵਿਚ ਮੋਬਾਈਲ ਫੋਨ ਕਿਸ ਤਰ੍ਹਾਂ ਪਹੁੰਚੇ |
Ad Position 22
No active advertisement
ਪਿਛਲੀ ਖ਼ਬਰ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼, ਮਾਮਲਾ ਦਰਜ ਅਗਲੀ ਖ਼ਬਰ ਵਿਦਿਆਰਥੀਆਂ ਕੋਲ ਵਿਦੇਸ਼ ਜਾਣ ਲਈ ਨਿਊਜ਼ੀਲੈਂਡ ਸਭ ਤੋਂ ਵਧੀਆ ਵਿਕਲਪ- ਗੈਵੀ ਕਲੇਰ <br/>
Ad Position 24