28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 25-11-2025
ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਨ ਅਤੇ ਧਮਕੀਆਂ ਦੇਣ ਤੋਂ ਇਲਾਵਾ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 13 ਵਿਅਕਤੀਆਂ ਤੋਂ ਇਲਾਵਾ 22 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਭਿੱਖੀਵਿੰਡ ਵਿਖੇ ਪ੍ਰਭਦੀਪ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਚੇਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਪਿੰਡ ਚੇਲਾ ਦਾ ਮੌਜੂਦਾ ਸਰਪੰਚ ਹੈ ਅਤੇ ਪਿੰਡ ਚੇਲਾ ਦੀ 30 ਕਨਾਲ 11 ਮਰਲੇ ਜ਼ਮੀਨ ਦਾ ਅਦਾਲਤ ਵਿਚ ਕੇਸ ਚੱਲਦਾ ਹੈ ਅਤੇ ਅਦਾਲਤ ਵਲੋੋਂ ਸਟੇਅ ਮਿਲਿਆ ਹੋਇਆ ਹੈ | 23 ਨਵੰਬਰ ਨੂੰ ਜੱਸਬੀਰ ਸਿੰਘ ਪੁੁੱਤਰ ਮਹਿੰਦਰ ਸਿੰਘ, ਮਹਿੰਦਰ ਸਿੰਘ ਪੁੱਤਰ ਚੰਨਣ ਸਿੰਘ, ਜੋਰਾਵਰ ਸਿੰਘ ਪੁੱਤਰ ਜੱਸਬੀਰ ਸਿੰਘ, ਜੁਝਾਰੂ ਸਿੰਘ ਪੁੱਤਰ ਜੱਸਬੀਰ ਸਿੰਘ,ਕਿੰਦਰਬੀਰ ਸਿੰਘ ਪੁੱਤਰ ਸਤਨਾਮ ਸਿੰਘ, ਗੁਰਜੰਟ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀਅਨ ਚੇਲਾ, ਸਤਨਾਮ ਸਿੰਘ ਪੁੱਤਰ ਪਿੰਡ ਬੂਹ, ਰਣਜੋਧ ਸਿੰਘ ਵਾਸੀ ਬਾਸਰਕੇ, ਹੀਰਾ ਸਿੰਘ ਵਾਸੀ ਭਿੱਖੀਵਿੰਡ, ਜਪਿੰਦਰ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਮਾੜੀਗੌੜ ਸਿੰਘ, ਰਮਿੰਤ ਵਾਸੀ ਭਿੱਖੀਵਿੰਡ, ਅਮਰਜੀਤ ਸਿੰਘ ਪੁੱਤਰ ਉਤਮ ਸਿੰਘ ਵਾਸੀ ਪਿੰਡ ਰੱਤਾਗੁਦਾ, ਆਤਮਾ ਸਿੰਘ ਵਾਸੀ ਹਰੀਕੇ ਅਤੇ 220-25 ਅਣਪਛਾਤੇ ਵਿਅਕਤੀਆਂ ਹਥਿਆਰਾਂ ਨਾਲ ਲੈਸ ਤੇ ਹਮਸਲਾਹ ਹੋ ਕੇ ਪੰਚਾਇਤੀ ਜ਼ਮੀਨ ਨੂੰ ਵਾਹੁਣਾ ਸ਼ੁਰੂ ਕਰ ਦਿੱਤਾ | ਜਿਨ੍ਹਾਂ ਵਿਅਕਤੀਆਂ ਨੂੰ ਮੈਂ ਪਿੰਡ ਦੇ ਮੈਬਰਾਂ ਨਾਲ ਉਕਤ ਪੰਚਾਇਤੀ ਜ਼ਮੀਨ ਵਿਚ ਜਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਇਹ ਵਿਅਕਤੀ ਸਾਨੂੰ ਧਮਕੀਆਂ ਦਿੰਦੇ ਕਿ ਅਸੀਂ ਅਦਾਲਤ ਦੇ ਹੁਕਮਾਂ ਨੂੰ ਨਹੀਂ ਮੰਨਦੇ ਅਸੀਂ ਪੈਲੀ ਉਪਰ ਕਬਜ਼ਾ ਕਰਨਾ ਹੀ ਹੈ | ਜਾਂਚ ਅਧਿਕਾਰੀ ਏ.ਐੱਸ.ਆਈ. ਤਲਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਝਪਟਮਾਰ ਔਰਤ ਦੀਆਂ ਕੰਨਾਂ ਦੀਆਂ ਵਾਲੀਆਂ ਲਾਹ ਕੇ ਫ਼ਰਾਰ ਅਗਲੀ ਖ਼ਬਰ ਜੇਲ੍ਹ 'ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ
Ad Position 24