19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

'ਆਪ' ਸਰਕਾਰ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਕਾਨੂੰਨ ਦੀਆਂ ਧੱਜੀਆਂ ਉਡਾਈਆਂ—ਕਰਨਬੀਰ ਸਿੰਘ ਬੁਰਜ <br/>

Ad Position 21
No active advertisement
ਅਜੀਤ ਡੈਸਕ 06-12-2025
ਝਬਾਲ, 5 ਦਸੰਬਰ (ਸੁਖਦੇਵ ਸਿੰਘ, ਸਰਬਜੀਤ ਸਿੰਘ)— ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ 14 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਗਏ ਕਾਂਗਰਸ ਪਾਰਟੀ ਦੇ ਉਮੀਦਵਾਰ ਦੀਆਂ ਹਾਕਮ ਜਮਾਤ ਵਲੋਂ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਪਾੜੀਆਂ ਗਈਆਂ ਫਾਈਲਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਾਂਗਰਸ ਪਾਰਟੀ ਦੇ ਹਲਕਾ ਤਰਨ ਤਾਰਨ ਦੇ ਇੰਚਾਰਜ ਕਰਨਬੀਰ ਸਿੰਘ ਬੁਰਜ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਆਪਣੀ ਹਾਰ ਨੂੰ ਵੇਖਦਿਆਂ ਘਟੀਆ ਕਿਸਮ ਦੀਆਂ ਕਾਰਵਾਈਆਂ 'ਤੇ ਉਤਰ ਆਈ ਹੈ | ਉਨ੍ਹਾਂ ਕਿਹਾ ਕਿ ਕਾਗਜ਼ ਦਾਖਲ ਕਰਵਾਉਣ ਲਈ ਲਾਈਨਾਂ ਵਿਚ ਖੜ੍ਹੀਆਂ ਔਰਤਾਂ ਦੇ ਹੱਥੋਂ ਹਲਕਾ ਵਿਧਾਇਕ ਨੇ ਫਾਈਲਾਂ ਖੋਹ ਕੇ ਪਾੜ ਦਿੱਤੀਆਂ ਗਈਆਂ, ਜਦ ਕਿ ਉਥੇ ਖੜੀ ਪੁਲਿਸ ਸਾਰਾ ਕੁਝ ਮੂਕ ਦਰਸ਼ਕ ਬਣ ਕੇ ਵੇਖਦੀ ਰਹੀ | ਉਨ੍ਹਾਂ ਕਿਹਾ ਕਿ ਮੁਨੀਸ਼ ਸਿਸੋਦੀਆ ਵਲੋਂ ਚੋਣਾਂ ਜਿੱਤਣ ਲਈ ਸ਼ਾਮ, ਦਾਮ, ਦੰਡ, ਭੇਦ ਸੱਚ ਝੂਠ ਦੀ ਲੜਾਈ ਸੰਬੰਧੀ ਦਿੱਤੇ ਬਿਆਨ ਨੂੰ ਸਰਕਾਰ ਨੇ ਸੱਚ ਕਰ ਵਿਖਾਇਆ ਹੈ | ਉਨ੍ਹਾਂ ਨੇ ਇਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਸਰਕਾਰ ਆਪਣੀ ਹਾਰ ਮੰਨ ਚੁੱਕੀ ਹੈ | ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ 'ਤੇ ਇਸ ਦਾ ਹਿਸਾਬ–ਕਿਤਾਬ ਲਿਆ ਜਾਵੇਗਾ | ਇਸ ਮੌਕੇ ਸਾਬਕਾ ਸਰਪੰਚ ਅਮਰਜੀਤ ਸਿੰਘ, ਹਰਸ਼ਰਨ ਮੱਲਾ, ਗੁਰਪਾਲ ਸਿੰਘ ਜਗਤਪੁਰਾ, ਨੌਨਿਹਾਲ ਸਿੰਘ ਕਸੇਲ, ਮਿਲਖਾ ਸਿੰਘ ਮੱਜੂਪੁਰ, ਪ੍ਰਧਾਨ ਅਸ਼ੋਕ ਕੁਮਾਰ, ਐਡਵੋਕੇਟ ਕੁਲਦੀਪ ਸਿੰਘ, ਇੰਦਰਜੀਤ ਸਿੰਘ ਲਾਲੀ, ਗੁਰਮੇਲ ਸਿੰਘ ਦੋਦੇ, ਡਾ. ਚਰਨਜੀਤ ਸਿੰਘ, ਸਰਪੰਚ ਗੁਰਚਰਨ ਸਿੰਘ ਖੈਰਦੀਨਕੇ, ਮੈਂਬਰ ਹਰਪਿੰਦਰ ਸਿੰਘ, ਗਗਨਦੀਪ ਸਿੰਘ ਛੀਨਾ, ਦਿਲਬਾਗ ਸਿੰਘ ਪੱਧਰੀ, ਸਾਬਕਾ ਸਕੱਤਰ ਸਿੰਘ, ਗੁਰਵੇਲ ਸਿੰਘ ਚੱਕ ਸਿੰਕਦਰ, ਗੁਰਜੀਤ ਸਿੰਘ ਮੁਰਾਦਪੁਰਾ, ਗੁਰਸੇਵਕ ਸਿੰਘ ਗੰਡੀਵਿੰਡ ਸਮੇਤ ਕਾਂਗਰਸੀ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਚਾਇਤ ਸੰਮਤੀ ਤਰਨ ਤਾਰਨ 'ਤੇ 'ਆਪ' ਦਾ ਕਬਜ਼ਾ, 17 ਵਿਚੋਂ 11 'ਆਪ' ਉਮੀਦਵਾਰ ਹੀ ਬਿਨਾਂ ਮੁਕਾਬਲਾ ਚੁਣੇ ਗਏ, 6 ਜ਼ੋਨਾ... ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ 8 ਦਸੰਬਰ ਦੇ ਪ੍ਰੋਗਰਾਮ 'ਚ ਕਰੇਗੀ ਭਰਵੀਂ ਸ਼ਮੂਲੀਅਤ <br/>
Ad Position 24