17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਜ਼ਿਲ੍ਹਾ ਪੁਲਿਸ ਵਲੋਂ ਹੈਰੋਇਨ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 06-12-2025
ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ.ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਜਸਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸਤਨਾਮ ਸਿੰਘ ਪੁੱਤਰ ਦਇਆ ਸਿੰਘ ਵਾਸੀ ਖਡੂਰ ਸਾਹਿਬ ਜੋ ਕਿ ਹੈਰੋਇਨ ਦਾ ਸੇਵਨ ਕਰ ਰਿਹਾ ਸੀ ਨੂੰ ਕਾਬੂ ਕਰਕੇ ਉਸ ਪਾਸੋਂ ਪੰਨੀ ਪਾਈਪ, ਲਾਈਟਰ ਬਰਾਮਦ ਕੀਤਾ ਹੈ | ਇਸੇ ਤਰਵਾਂ ਥਾਣਾ ਗੋਇੰਦਵਾਲ ਦੇ ਐੱਸ.ਐੱਚ.ਓ. ਐੱਸ.ਆਈ. ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਰੱਤੋਕੇ ਨਜ਼ਦੀਕ ਨਾਕਾਬੰਦੀ ਦੌਰਾਨ ਸੁਖਚੈਨ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਰੱਤੋਕੇ ਨੂੰ ਕਾਬੂ ਕਰਕੇ ਉਸ ਪਾਸੋਂ 15 ਗ੍ਰਾਮ ਹੈਰੋਇਨ, ਇਕ ਇਲੈਕਟ੍ਰੋਨਿਕ ਕੰਨਾ ਅਤੇ 630 ਰੁਪਏ ਦੀ ਨਗਦੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐੱਸ.ਐੱਚ.ਓ. ਬਲਰਾਜ ਸਿੰਘ ਨੇ ਪੁਲਿਸ ਪਾਰਟੀ ਸਮੇਤ ਲਿੰਕ ਰੋਡ ਨੇੜੇ ਸਮਸ਼ਾਨਘਾਟ ਬੂਹ ਹਵੇਲੀਆ ਨਜ਼ਦੀਕ ਤੋਂ ਕਰਮਜੀਤ ਸਿੰਘ ਪੁੱਤਰ ਚਤਰ ਸਿੰਘ ਵਾਸੀ ਬੂਹ ਨੂੰ ਕਾਬੂ ਕਰਕੇ ਉਸ ਪਾਸੋਂ 10.93 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਐੱਚ.ਓ. ਬਲਜਿੰਦਰ ਸਿੰਘ ਨੂੰ ਸੂਚਨਾ ਮਿਲੀ ਕਿ ਪਾਕਿਸਤਾਨ ਤਰਫੋਂ ਡੋਰਨ ਰਾਹੀਂ ਕੁਝ ਸੁੱਟਿਆ ਗਿਆ ਹੈ, ਤਾਂ ਤੁਰੰਤ ਉਨ੍ਹਾਂ ਬੀ.ਐੱਸ.ਐੱਫ ਅਧਿਕਾਰੀਆਂ ਨੂੰ ਨਾਲ ਲੈ ਕੇ ਸੂਚਨਾ ਦੇ ਅਧਾਰ 'ਤੇ ਇਲਾਕੇ ਦੀ ਸਰਚ ਕੀਤੀ ਤਾਂ ਪਿੰਡ ਡੱਲ ਦੇ ਦਿਲਬਾਗ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਡੱਲ ਖੇਤ ਵਿਚੋਂ ਇਕ ਪੈਕੇਟ ਬਰਾਮਦ ਹੋਇਆ, ਜਿਸ ਵਿਚੋਂ 496 ਗ੍ਰਾਮ ਹੈਰੋਇਨ ਬਰਾਮਦ ਹੋਇਆ ਹੈ | ਐੱਸ.ਐੱਸ.ਪੀ. ਸੁਰਿੰਦਰ ਸਿੰਘ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ. ਐੱਸ. ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਹਿਲਜ਼ ਪਬਲਿਕ ਸਕੂਲ 'ਚ ਸਾਲਾਨਾ ਸਪੋਰਟਸ ਮੀਟ ਕਰਵਾਈ <br/> ਅਗਲੀ ਖ਼ਬਰ ਬਲਾਕ ਸੰਮਤੀ ਵਲਟੋਹਾ ਤੋਂ 'ਆਪ' ਦੇ 17 ਮੈਂਬਰ ਬਿਨਾਂ ਮੁਕਾਬਲਾ ਜੇਤੂ ਰਹੇ <br/>
Ad Position 24