12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਜੇਲ੍ਹ 'ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ

Ad Position 21
No active advertisement
ਅਜੀਤ ਡੈਸਕ 07-12-2025
ਤਰਨ ਤਾਰਨ, 6 ਦਸੰਬਰ (ਪਰਮਜੀਤ ਜੋਸ਼ੀ)- ਕੇਂਦਰੀ ਜੇਲ੍ਹ ਗੋਇੰਦਵਾਲ 'ਚ ਚੈਕਿੰਗ ਦੌਰਾਨ 2 ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਮਿਲਣ 'ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 1 ਦਸੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਦੌਲਤ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਪਿੰਡ ਜੌੜਾ ਪਾਸੋਂ 1 ਕੀਪੈਡ ਫੋਨ ਸਮੇਤ ਸਿੰਮ ਬਰਾਮਦ ਹੋਈ ਹੈ | ਇਸੇ ਤਰ੍ਹਾਂ 30 ਨਵੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਕੁਲਵਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਵੜਿੰਗ ਸੂਬਾ ਸਿੰਘ ਪਾਸੋਂ 1 ਟੱਚ ਫੋਨ ਸਮੇਤ ਸਿੰਮ ਬਰਾਮਦ ਹੋਈ ਹੈ | ਥਾਣਾ ਗੋਇੰਦਵਾਲ ਪੁਲਿਸ ਨੇ ਉਕਤ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਖ਼ਿਲਾਫ਼ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਕਾਲਜ ਵਿਖੇ 46ਵੀਂ ਪੰਜਾਬ ਸਟੇਟ ਜੂਡੋ ਚੈਂਪੀਅਨਸ਼ਿਪ ਕਰਵਾਈ <br/> ਅਗਲੀ ਖ਼ਬਰ ਗੁਰੂ ਅਮਰਦਾਸ ਸਕੂਲ ਭਲਾਈਪੁਰ ਡੋਗਰਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ <br/>
Ad Position 24