ਗੋਇੰਦਵਾਲ ਸਾਹਿਬ, 6 ਦਸੰਬਰ (ਸਕੱਤਰ ਸਿੰਘ ਅਟਵਾਲ)-ਬੀਤੇ ਦਿਨੀਂ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਅੰਤਰ ਸਕੂਲ ਮੁਕਾਬਲੇ ਆਯੋਜਿਤ ਕੀਤੇ ਗਏ | ਜਿਸ ਵਿੱਚ ਤਰਨ ਤਾਰਨ ਜ਼ਿਲ੍ਹੇ ਦੇ ਲਗਪਗ 30 ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਨ੍ਹਾਂ ਮੁਕਾਬਲਿਆਂ ਦਾ ਮਕਸਦ ਵਿਦਿਆਰਥੀਆਂ ਨੂੰ ਸਮਾਜ ਪ੍ਰਤੀ ਚੇਤਨ ਕਰਨਾ ਅਤੇ ਉਹਨਾਂ ਵਿਚ ਇੱਕਜੁੱਟਤਾ ਦੀ ਭਾਵਨਾ ਪੈਦਾ ਕਰਨਾ ਸੀ | ਇਨ੍ਹਾਂ ਮੁਕਾਬਲਿਆਂ ਵਿਚ ਕਠਿਨਾਈ ਦੇ ਬਾਵਜੂਦ ਵੀ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਗੁਰਮਨਪ੍ਰੀਤ ਕੌਰ ਸਪੁੱਤਰੀ ਜਗਪ੍ਰੀਤ ਸਿੰਘ, ਜੈਸਮੀਨ ਕੌਰ ਸਪੁੱਤਰੀ ਬਲਰਾਜ ਸਿੰਘ, ਮਹਿਕਦੀਪ ਕੌਰ ਸਰਬਜੀਤ ਸਿੰਘ, ਸਤਿੰਦਰਪਾਲ ਕੌਰ ਸਪੁੱਤਰੀ ਅਮਨਪ੍ਰੀਤ ਸਿੰਘ, ਅਰਮਾਨਦੀਪ ਸਿੰਘ ਸਪੁੱਤਰ ਰਣਧੀਰ ਸਿੰਘ ਅਤੇ ਰਾਹੁਲ ਕੁਮਾਰ ਸਪੁੱਤਰ ਰਾਜੂ ਪ੍ਰਸਾਦ ਨੇ ਆਪਣੇ ਪੂਰੀ ਲਗਨ ਅਤੇ ਮਿਹਨਤ ਸਦਕਾ ਕੋਰਿਓਗ੍ਰਾਫੀ ਮੁਕਾਬਲੇ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਦਾ ਨਾਂ ਪੂਰੇ ਜ਼ਿਲ੍ਹੇ 'ਚ ਰੌਸ਼ਨ ਕੀਤਾ | ਇਸ ਮੌਕੇ ਆਪਣੀ ਖੁਸ਼ੀ ਜਾਹਿਰ ਕਰਦਿਆਂ ਸੰਸਥਾ ਦੇ ਡਾਇਰੈਕਟਰ ਡਾਕਟਰ ਜਤਿੰਦਰਪਾਲ ਸਿੰਘ ਰੰਧਾਵਾ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਉਨਾਂ ਦੀ ਹੌਸਲਾ ਅਫਜਾਈ ਕੀਤੀ ਅਤੇ ਅਧਿਆਪਕਾ ਦਪਿੰਦਰ ਕੌਰ ਨੂੰ ਕੋਰਿਓਗ੍ਰਾਫੀ ਲਈ ਵਿਦਿਆਰਥੀਆਂ ਦੀ ਯੋਗ ਅਗਵਾਈ ਕਰਨ ਲਈ ਵਧਾਈ ਦਿੱਤੀ |