ਪੱਟੀ, 6 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹਿਰ ਦੀ ਵਾਰਡ ਨੰਬਰ 17 ਦੀ ਰੇਗਰ ਕਾਲੋਨੀ ਵਿਖੇ ਸੀਵਰੇਜ ਦੀ ਸਫਾਈ ਨਾ ਹੋਣ ਕਾਰਨ ਲੋਕਾਂ ਦਾ ਗੁੱਸਾ ਫੁੱਟ ਪਿਆ ਤੇ ਕਾਲੋਨੀ ਦੇ ਵਸਨੀਕਾਂ ਨੇ ਕਾਂਗਰਸ ਪਾਰਟੀ ਦੇ ਆਗੂ ਕਰਨਬੀਰ ਸਿੰਘ ਧਾਰੀਵਾਲ ਦੀ ਅਗਵਾਈ ਹੇਠ ਨਗਰ ਕੌਂਸਲ ਪ੍ਰਬੰਧਕਾਂ ਵਿਰੁੱਧ ਤਿੱਖਾ ਰੋਸ ਮੁਜ਼ਾਹਰਾ ਕੀਤਾ ਅਤੇ ਤੁਰੰਤ ਸਫਾਈ ਮੁਹਿੰਮ ਚਲਾਉਣ ਦੀ ਮੰਗ ਕੀਤੀ | ਇਸ ਮੌਕੇ ਕਰਨਬੀਰ ਸਿੰਘ ਧਾਰੀਵਾਲ ਨੇ ਕਿਹਾ ਕਿ ਰਿਹਾਇਸ਼ੀ ਇਲਾਕਿਆਂ ਵਿਚ ਸੀਵਰੇਜ ਲਾਈਨਾਂ ਬੰਦ ਹੋਣ ਨਾਲ ਗੰਦਾ ਪਾਣੀ ਸੜਕਾਂ 'ਤੇ ਵਗ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਆਵਾਜਾਈ ਵਿਚ ਆ ਰਹੀ ਮੁਸ਼ਕਿਲ ਦੇ ਨਾਲ ਨਾਲ ਬਿਮਾਰੀਆਂ ਦੇ ਫੈਲਣ ਦਾ ਵੀ ਖ਼ਤਰਾ ਬਣ ਗਿਆ ਹੈ | ਉਨ੍ਹਾਂ ਨੇ ਕਿਹਾ ਕਿ ਕਈ ਵਾਰ ਨਗਰ ਕੌਂਸਲ ਦਫ਼ਤਰ ਨੂੰ ਸੂਚਿਤ ਕਰਨ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ | ਇਸ ਮੌਕੇ ਉਨ੍ਹਾਂ ਨਾਲ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਤੁਰੰਤ ਪ੍ਰਭਾਵ ਨਾਲ ਸਫਾਈ ਕਾਰਜ ਸ਼ੁਰੂ ਨਾ ਕੀਤੇ ਗਏ ਤਾਂ ਇਹ ਅੰਦੋਲਨ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਓਮ ਪ੍ਰਕਾਸ਼, ਪੰਨਾ ਲਾਲ, ਕੇਵਲ ਕਿ੍ਸ਼ਨ, ਸੁਨੀਲ ਕੁਮਾਰ, ਹਰੀ ਓਮ, ਪਿ੍ੰਸ, ਅਮਿਤ, ਜਨਕ ਰਾਜ, ਮੰਗਲ ਸਿੰਘ, ਮਨਦੀਪ ਸਿੰਘ, ਬੂਟਾ ਸਿੰਘ, ਦਰਸ਼ਨ ਕੁਮਾਰ