ਤਰਨ ਤਾਰਨ, 6 ਦਸੰਬਰ (ਇਕਬਾਲ ਸਿੰਘ ਸੋਢੀ)- ਵਿੱਦਿਅਕ ਸੰਸਥਾ ਬਾਬਾ ਸਿਧਾਣਾ ਪਬਲਿਕ ਸਕੂਲ ਸ਼ੇਰੋਂ ਵਿਖੇ ਸਪੋਰਟਸ ਮੀਟ ਆਯੋਜਿਤ ਕੀਤੀ ਗਈ | ਸਕੂਲ ਵਿਦਿਆਰਥੀਆਂ ਵਲੋਂ ਹਾਊਸ ਵਾਈਜ਼ ਮਾਰਚ ਪਾਸਟ ਕੀਤਾ ਗਿਆ | ਖੇਡ ਮੁਕਾਬਲਿਆਂ ਦੇ ਨਾਲ-ਨਾਲ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਗਤੀਵਿਧੀਆਂ ਦੀ ਪੇਸ਼ਕਾਰੀ ਕੀਤੀ ਗਈ | ਬਹੁਤ ਸਾਰੇ ਵਿਦਿਆਰਥੀਆਂ ਨੇ 100 ਮੀਟਰ, ਲੈਮਨ ਸਪੂਨ ਰੇਸ, ਤਿੰਨ ਲੱਤ ਰੇਸ, ਰੱਸਾ ਕੱਸੀ, ਬੋਰੀ ਦੌੜ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ | ਸਕੂਲ ਦੇ ਪਿ੍ੰਸੀਪਲ ਨੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਸਕੂਲ ਦੀ ਵਾਈਸ ਪਿ੍ੰਸੀਪਲ ਹਰਪ੍ਰੀਤ ਕੌਰ ਨੇ ਕਿਹਾ ਸਿੱਖਿਆ ਦੇ ਨਾਲ ਖੇਡਾਂ ਦਾ ਵੀ ਬਹੁਤ ਮਹੱਤਵ ਹੈ | ਖੇਡਾਂ ਸਾਨੂੰ ਊਰਜਾ ਤੇ ਸਮੇਂ ਦੀ ਸਹੀ ਵਰਤੋਂ ਕਰਨ ਦਾ ਮੌਕਾ ਦਿੰਦੀਆਂ ਹਨ | ਇਸ ਮੌਕੇ ਖੇਡ ਮੁਕਾਬਲਿਆਂ ਵਿਚੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਤੇ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ ਸਕੂਲ ਦੀ ਸਮੁੱਚੀ ਮੈਨੇਜਮੈਂਟ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹਰਪ੍ਰੀਤ ਕੌਰ, ਰੁਪਿੰਦਰ ਕੌਰ, ਨਵਨੀਤ ਕੌਰ, ਅਮਾਨਤਜੀਤ ਕੌਰ, ਸੁਖਮਨਪ੍ਰੀਤ ਕੌਰ, ਸੁਮਨਦੀਪ ਕੌਰ, ਲਵਪ੍ਰੀਤ ਕੌਰ ਆਦਿ ਸਮੂਹ ਸਟਾਫ ਹਾਜ਼ਰ ਸੀ |