15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਕਮਿਊਨਿਟੀ ਹੈਲਥ ਸੈਂਟਰ ਕਸੇਲ ਵਿਖੇ ਲੋਕਾਂ ਨੂੰ ਡੇਂਗੂ ਵਿਰੁੱਧ ਜਾਗਰੂਕ ਕੀਤਾ <br/>

Ad Position 21
No active advertisement
ਅਜੀਤ ਡੈਸਕ 07-12-2025
ਝਬਾਲ, 6 ਦਸੰਬਰ (ਸੁਖਦੇਵ ਸਿੰਘ)-ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਘਵ ਗੁਪਤਾ ਤੇ ਸੀਨੀਅਰ ਮੈਡੀਕਲ ਅਫਸਰ ਕਸੇਲ ਡਾ. ਅਮਿਤਾ ਸੋਂਧੀ ਦੀ ਦੇਖ-ਰੇਖ ਹੇਠ ਸ਼ੁੱਕਰਵਾਰ ਨੂੰ ਬਲਾਕ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਖੇ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿਖੇ ਜਾ ਕੇ ਬੱਚਿਆਂ ਨੂੰ ਡੇਂਗੂ ਵਿਰੁੱਧ ਜਾਗਰੂਕ ਕੀਤਾ | ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਅਮਿਤਾ ਸੋਂਧੀ ਨੇ ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਇਸ ਹਫਤੇ ਸਿਹਤ ਕਰਮੀਆਂ ਵਲੋਂ ਸਰਕਾਰੀ ਸਕੂਲਾਂ ਅਤੇ ਜਨਤਕ ਸਥਾਨਾਂ 'ਤੇ ਜਾ ਕੇ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਤੇ ਆਲੇ-ਦੁਆਲੇ ਦੀ ਸਾਫ ਸਫ਼ਾਈ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਤੇਜ਼ ਬੁਖਾਰ, ਥਕਾਵਟ, ਸਰੀਰ 'ਤੇ ਕਿਸੇ ਤਰ੍ਹਾਂ ਦੇ ਲਾਲ ਨਿਸ਼ਾਨ ਨਜ਼ਰ ਆਉਣ 'ਤੇ ਤੁਰੰਤ ਨੇੜਲੇ ਸਿਹਤ ਕੇਂਦਰ ਵਿੱਚ ਜਾਂਚ ਕਰਵਾਉਣ ਲਈ ਕਿਹਾ | ਇਸ ਮੌਕੇ ਬਲਾਕ ਐਜੂਕੇਟਰ ਨਵੀਨ ਕਾਲੀਆ ਤੇ ਮਲਟੀਪਰਪਜ ਹੈਲਥ ਸੁਪਰਵਾਈਜ਼ਰ ਗੁਰਿੰਦਰ ਸਿੰਘ, ਪਰਮਿੰਦਰ ਸਿੰਘ ਪਰਮਜੀਤ ਸਿੰਘ, ਮੁਹੱਬਤਪਾਲ ਸਿੰਘ ਤੇ ਗੁਰਮੁਖ ਸਿੰਘ ਲੋਕਾਂ ਨੂੰ ਘਰਾਂ ਵਿਚ ਰੱਖੀਆਂ ਫਰਿੱਜਾਂ ਦੀਆਂ ਟਰੇਆਂ, ਕੂਲਰਾਂ, ਗਮਲਿਆਂ, ਟਾਇਰਾਂ ਦੀ ਰੋਜ਼ਾਨਾ ਜਾਂਚ ਕਰਨ ਤੇ ਇਨ੍ਹਾਂ ਵਿਚ ਪਾਣੀ ਇਕੱਠਾ ਨਾ ਹੋਣ ਦੇਣ ਲਈ ਕਿਹਾ | ਇਸ ਮੌਕੇ ਸਤਪਾਲ ਸਿੰਘ ਬੋਹੜੂ, ਜਗਰੂਪ ਸਿੰਘ, ਤੇਜਿੰਦਰ ਸਿੰਘ, ਹਰਜੀਤ ਸਿੰਘ, ਰਮਨ ਕੁਮਾਰ, ਜੁਗਰਾਜ ਸਿੰਘ, ਸੁਖਜੀਤ ਸਿੰਘ, ਯਾਦਵਿੰਦਰ ਸਿੰਘ, ਗੁਰਬਿੰਦਰ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਤਰਨ ਤਾਰਨ ਵਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ <br/> ਅਗਲੀ ਖ਼ਬਰ ਵਿਜ਼ਡਮ ਸਕੂਲ ਆਫ਼ ਅਕਾਦਮਿਕ ਐਂਡ ਸਪੋਰਟਸ ਵਿਖੇ ਯੰਤਰਾਂ ਦੀ ਸੁਰੱਖਿਅਤ ਵਰਤੋਂ ਸੰਬੰਧੀ ਅਸੈਂਬਲੀ ਕਰਵਾਈ <br/>
Ad Position 24