ਪੱਟੀ, 7 ਦਸੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਮਿਲੇਨੀਅਮ ਵਰਲਡ ਸਕੂਲ ਦੇ ਵਿਚ ਜੂਨੀਅਰ ਵਿੰਗ ਲਈ ਰੌਣਕ ਭਰੇ ਮਾਹੌਲ ਵਿਚ ਵਿਦਿਆਰਥੀਆਂ ਲਈ ਵਿਸ਼ੇਸ਼ ਖੇਡ ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ ਬੱਚਿਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਵਧ ਚੜ੍ਹ ਕੇ ਭਾਗ ਲਿਆ ਅਤੇ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਮੁੱਖ ਮਹਿਮਾਨ ਵਜੋਂ ਜੁਗਰਾਜ ਸਿੰਘ ਸਪੋਰਟਸ ਕੋਆਰਡੀਨੇਟਰ ਐਜੂਕੇਸ਼ਨ ਡਿਪਾਰਟਮੈਂਟ ਅਤੇ ਸਤਵੰਤ ਕੌਰ ਜ਼ਿਲ੍ਹਾ ਸਪੋਰਟਸ ਅਧਿਕਾਰੀ ਨੇ ਹਾਜ਼ਰੀ ਭਰੀ | ਮੁੱਖ ਮਹਿਮਾਨਾਂ ਨੇ ਬੱਚਿਆਂ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਸਫ਼ਲਤਾਵਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਇਸ ਸਮੇਂ ਮਨਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ, ਰਜਿੰਦਰ ਸਿੰਘ ਸਾਬਕਾ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ, ਲਵਪ੍ਰੀਤ ਸਿੰਘ, ਤਰਸੇਮ ਸਿੰਘ ਸ਼ਾਮਿਲ ਹਨ | ਸਕੂਲ ਦੇ ਪਿ੍ੰਸੀਪਲ ਮੈਡਮ ਪਵਨਦੀਪ ਕੌਰ ਨੇ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਬੱਚਿਆਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਟੀਮ ਵਰਕ ਦੀ ਭਾਵਨਾ ਨੂੰ ਮਜ਼ਬੂਤ ਬਣਾਉਂਦੀਆਂ ਹਨ | ਅੰਤ ਵਿਚ ਜੇਤੂ ਬੱਚਿਆਂ ਨੂੰ ਸਕੂਲ ਦੀ ਮੈਨੇਜਮੈਂਟ ਕਮੇਟੀ ਅਤੇ ਪਿ੍ੰਸੀਪਲ ਮੈਡਮ ਵਲੋਂ ਬੱਚਿਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਦੀ ਹੌਂਸਲਾ ਅਫ਼ਜਾਈ ਕੀਤੀ ਗਈ | ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਕੀਤਾ ਗਿਆ | ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਪ੍ਰਧਾਨ ਜਗੀਰ ਸਿੰਘ, ਚੇਅਰਮੈਨ ਨਿਰਵੈਲ ਸਿੰਘ, ਡਾਇਰੈਕਟਰ ਗੁਰਜਿੰਦਰ ਸਿੰਘ, ਕੁਲਬੀਰ ਕੌਰ ਹਾਜ਼ਰ ਹੋਏ ਅਤੇ ਬੱਚਿਆਂ ਦਾ ਹੌਂਸਲਾ ਵਧਾਇਆ |