18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਕੱਦਗਿੱਲ ਵਿਖ਼ੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦਾ ਸ਼ਹੀਦੀ ਜੋੜ ਮੇਲਾ 18 ਨੂੰ

Ad Position 21
No active advertisement
ਅਜੀਤ ਡੈਸਕ 08-12-2025
ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਕੱਦਗਿੱਲ ਵਿਖੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਗੁਰਦੁਆਰਾ ਵਿਖੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਅਤੇ ਸਮੁੱਚੇ ਸ਼ਹੀਦਾਂ ਦੀ ਯਾਦ ਸਾਲਾਨਾ ਜੋੜ ਮੇਲਾ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ | ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਕਸ਼ਮੀਰ ਸਿੰਘ, ਕਾਰਜਕਾਰੀ ਪ੍ਰਧਾਨ ਜਤਿੰਦਰ ਸਿੰਘ ਬਾਠ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ, ਜਸਬੀਰ ਸਿੰਘ, ਬਲਜੀਤ ਸਿੰਘ ਆਦਿ ਨੇ ਦੱਸਿਆ ਕਿ 16 ਦਸੰਬਰ ਨੂੰ ਗੁਰਦੁਆਰਾ ਸਾਹਿਬ ਵਿਖੇ 4 ਸ੍ਰੀ ਅਖੰਡ ਪਾਠ ਆਰੰਭ ਹੋਣਗੇ | 17 ਦਸੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਿੰਡ ਕੱਦਗਿੱਲ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸ਼ਾਮ ਵੇਲੇ ਪਿੰਡ ਦੀ ਪ੍ਰਕਰਮਾ ਕਰਦਾ ਹੋਇਆ ਮੁੜ ਇਸੇ ਹੀ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਵੇਗਾ | 18 ਦਸੰਬਰ ਨੂੰ ਖੁੱਲ੍ਹੇ ਪੰਡਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਵੇਗਾ | ਇਸ ਮੌਕੇ ਬਾਬਾ ਮੇਜਰ ਸਿੰਘ ਸੋਢੀ ਵਿਸ਼ੇਸ਼ ਤੌਰ 'ਤੇ ਇਸ ਮੇਲੇ ਵਿਚ ਪਹੁੰਚ ਰਹੇ ਹਨ | ਉਨ੍ਹਾਂ ਦੱਸਿਆ ਕਿ ਮੇਲੇ ਸਿੱਖ ਕੌਮ ਦੇ ਮਹਾਨ ਕਵੀਸ਼ਰ ਭਾਈ ਨਿਸ਼ਾਨ ਸਿੰਘ ਝਬਾਲ ਅਤੇ ਬੀਬੀ ਦਲੇਰ ਕੌਰ ਖਾਲਸਾ ਦੇ ਜਥੇ ਤੋਂ ਇਲਾਵਾ ਭਾਈ ਸੁਖਦੇਵ ਸਿੰਘ ਹਜ਼ੂਰੀ ਰਾਗੀ ਵਲੋਂ ਸੰਗਤ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕੀਤਾ ਜਾਵੇਗਾ | ਸ਼ਾਮ ਨੂੰ ਮਾਈ ਭਾਗੋ ਅਕੈਡਮੀ ਜਗਤਪੁਰ ਅਤੇ ਬਾਬਾ ਦੀਪ ਸਿੰਘ ਅਕੈਡਮੀ ਮੁਹਾਲੀ ਦੀਆਂ ਟੀਮਾਂ ਵਿਚਕਾਰ ਲੜਕੀਆਂ ਮੈਚ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਬ੍ਰਹਮਪੁਰਾ ਵਲੋਂ ਸਾਬਕਾ ਸਰਪੰਚ ਦੇ ਪੁੱਤਰ ਦੇ ਕਤਲ 'ਤੇ ਪਰਿਵਾਰ ਨਾਲ ਦੁੱਖ ਪ੍ਰਗਟ <br/> ਅਗਲੀ ਖ਼ਬਰ ਭੁਪਿੰਦਰ ਸਿੰਘ ਭਿੰਦਾ ਦੇ ਪਿਤਾ ਦੇ ਅਕਾਲ ਚਲਾਣੇ 'ਤੇ ਔਲਖ ਤੇ ਹੋਰਾਂ ਵਲੋਂ ਦੁੱਖ ਪ੍ਰਗਟ <br/>
Ad Position 24