18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਬ੍ਰਹਮਪੁਰਾ ਦੀ ਅਗਵਾਈ 'ਚ ਪਿੰਡ ਘੜਕਾ ਦੇ ਵਰਕਰ ਹੋਏ ਲਾਮਬੰਦ <br/>

Ad Position 21
No active advertisement
ਪਿੰਡ ਘੜਕਾ ਵਿਖੇ ਚੋਣ ਪ੍ਰਚਾਰ ਦੌਰਾਨ ਅਕਾਲੀ ਦਲ ਦੇ ਮੀਤ ਪ੍ਰਧਾਨ ਰਵਿੰਦਰ ਸਿੰਘ ਬ੍ਰਹਮਪੁਰਾ, ਗੁਰਬਚਨ ਸਿੰਘ ਕਰਮੂਵਾਲਾ ਵਰਕਰਾਂ ਦੇ ਭਾਰੀ ਇਕੱਠ ਸੰਬੋਧਨ ਕਰਦੇ ਹੋਏ | ਤਸਵੀਰ: ਬਲਵਿੰਦਰ ਚੋਹਲਾ <br/> 08-12-2025
ਚੋਹਲਾ ਸਾਹਿਬ, 7 ਦਸੰਬਰ (ਬਲਵਿੰਦਰ ਸਿੰਘ)—ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਜ਼ੋਨ ਘੜਕਾ ਤੋਂ ਬਲਾਕ ਸੰਮਤੀ ਉਮੀਦਵਾਰ ਬੀਬੀ ਕੰਵਲਜੀਤ ਕੌਰ ਪਤਨੀ ਜੁਝਾਰ ਸਿੰਘ ਦੇ ਗ੍ਰਹਿ ਵਿਖੇ ਵਰਕਰਾਂ ਦੇ ਭਾਰੀ ਇਕੱਠ ਨਾਲ ਮੀਟਿੰਗ ਕਰਕੇ ਚੋਣ ਮੁਹਿੰਮ ਦਾ ਆਗਾਜ਼ ਕੀਤਾ | ਵਰਕਰਾਂ ਦੇ ਜੋਸ਼ੀਲੇ ਇਕੱਠ ਨੂੰ ਸੰਬੋਧਨ ਕਰਦਿਆਂ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਸਿਰਮੌਰ ਅਤੇ ਅਸਲ ਖੇਤਰੀ ਪਾਰਟੀ ਹੈ | ਉਨ੍ਹਾਂ ਕਿਹਾ ਕਿ ਦਿੱਲੀ ਤੋਂ ਰਿਮੋਟ ਕੰਟਰੋਲ ਨਾਲ ਚੱਲਣ ਵਾਲੀਆਂ ਇਹ ਬਾਹਰੀ ਪਾਰਟੀਆਂ ਪੰਜਾਬੀਆਂ ਦੇ ਦਰਦ, ਭਾਵਨਾਵਾਂ ਅਤੇ ਜ਼ਮੀਨੀ ਹਕੀਕਤ ਨੂੰ ਕਦੇ ਨਹੀਂ ਸਮਝ ਸਕਦੀਆਂ | ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਦੀ ਪਹਿਰੇਦਾਰੀ ਕੇਵਲ ਪੰਥਕ ਜਮਾਤ ਹੀ ਕਰ ਸਕਦੀ ਹੈ | ਮੌਜੂਦਾ ਭਗਵੰਤ ਮਾਨ ਸਰਕਾਰ 'ਤੇ ਤਿੱਖੇ ਸਿਆਸੀ ਹਮਲੇ ਬੋਲਦਿਆਂ ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸਮੇਂ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਛਿੱਕੇ ਟੰਗ ਕੇ ਸਿਰਫ਼ 'ਧੱਕੇਸ਼ਾਹੀ' ਦੇ ਸਹਾਰੇ ਚੱਲ ਰਹੀ ਹੈ | ਸੂਬੇ ਵਿਚ ਦਹਿਸ਼ਤ ਦਾ ਮਾਹੌਲ ਅਜਿਹਾ ਹੈ ਕਿ ਆਮ ਇਨਸਾਨ ਆਪਣੀ ਹੱਕੀ ਆਵਾਜ਼ ਬੁਲੰਦ ਕਰਨ ਤੋਂ ਵੀ ਘਬਰਾਉਂਦਾ ਹੈ | ਬ੍ਰਹਮਪੁਰਾ ਨੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਸ਼ਰੇਆਮ ਧੱਕੇਸ਼ਾਹੀ 'ਤੇ ਉੱਤਰੀ ਹੋਈ ਹੈ | ਉਨ੍ਹਾਂ ਕਿਹਾ ਕਿ ਭਾਵੇਂ ਕਾਨੂੰਨ ਦੀਆਂ ਧੱਜੀਆਂ ਹੀ ਕਿਉਂ ਨਾ ਉੱਡ ਜਾਣ, ਪਰ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਜੇਲ੍ਹਾਂ ਵਿਚ ਬੈਠ ਕੇ ਵੀ ਆਪਣੀ ਮਨਮਾਨੀ ਕਰਨ ਅਤੇ ਅਫਸਰਸ਼ਾਹੀ ਨੂੰ ਦਬਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੇ, ਜੋ ਕਿ ਜੰਗਲ ਰਾਜ ਦੀ ਨਿਸ਼ਾਨੀ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂਵਾਲਾ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇੱਕਜੁੱਟ ਹੋ ਕੇ ਅਕਾਲੀ ਦਲ ਦੇ ਉਮੀਦਵਾਰ ਨੂੰ ਵੋਟ ਪਾ ਕੇ ਕਾਮਯਾਬ ਕਰਨ | ਉਨ੍ਹਾਂ ਲੋਕਾਂ ਨੂੰ ਚੇਤੇ ਕਰਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਸਮੇਂ ਪ੍ਰਕਾਸ਼ ਸਿੰਘ ਬਾਦਲ ਅਤੇ ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਨੇ ਹਲਕਾ ਖਡੂਰ ਸਾਹਿਬ ਦਾ ਜੋ ਰਿਕਾਰਡਤੋੜ ਵਿਕਾਸ ਕਰਵਾਇਆ ਸੀ, ਉਸਦੀ ਮਿਸਾਲ ਅੱਜ ਵੀ ਦਿੱਤੀ ਜਾਂਦੀ ਹੈ | ਇਸ ਮੌਕੇ ਸਾਬਕਾ ਸਰਪੰਚ ਉਜਾਗਰ ਸਿੰਘ, ਸਾਬਕਾ ਸਰਪੰਚ ਕਪੂਰ ਸਿੰਘ, ਜਗਜੀਤ ਸਿੰਘ, ਜਸਬੀਰ ਸਿੰਘ ਸ਼ਾਹ, ਗੁਰਵਿੰਦਰ ਸਿੰਘ ਬੱਲ, ਗੁਰਵਿੰਦਰ ਸਿੰਘ ਪਾਸ, ਸਰਬਜੀਤ ਸਿੰਘ, ਬਖਸ਼ੀਸ਼ ਸਿੰਘ, ਪ੍ਰਤਾਪ ਸਿੰਘ ਜਗੀਰਦਾਰ, ਗੁਰਦਿਆਲ ਸਿੰਘ ਸਲਮਾਨ, ਸਤਨਾਮ ਸਿੰਘ ਬੱਲ, ਸਤਨਾਮ ਸਿੰਘ ਸ਼ਾਹ, ਗੁਰਪ੍ਰੀਤ ਸਿੰਘ, ਲਖਵਿੰਦਰ ਸਿੰਘ ਬੱਲ ਅਤੇ ਮਾ. ਸਰਬਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਫਾਈਲਾਂ 'ਚ ਵੱਡੀ ਗੜਬੜ <br/> ਅਗਲੀ ਖ਼ਬਰ ਬ੍ਰਹਮਪੁਰਾ ਵਲੋਂ ਸਾਬਕਾ ਸਰਪੰਚ ਦੇ ਪੁੱਤਰ ਦੇ ਕਤਲ 'ਤੇ ਪਰਿਵਾਰ ਨਾਲ ਦੁੱਖ ਪ੍ਰਗਟ <br/>
Ad Position 24