19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

626 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 08-12-2025
ਤਰਨ ਤਾਰਨ, 7 ਦਸੰਬਰ (ਹਰਿੰਦਰ ਸਿੰਘ)-ਥਾਣਾ ਕੱਚਾ ਪੱਕਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 626 ਗ੍ਰਾਮ ਹਫ਼ੀਮ ਸਮੇਤ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਏ.ਐਸ.ਆਈ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸੀ.ਆਈ.ਏ. ਸਟਾਫ਼ ਤਰਨ ਤਾਰਨ ਤੋਂ ਕੈਰੋਂ, ਸਬਾਜਪੁਰ, ਘੁਰਕਵਿੰਡ ਨੂੰ ਜਾ ਰਹੇ ਸੀ ਕਿ ਜਦ ਪੁਲਿਸ ਪਾਰਟੀ ਗੁਰਦੁਆਰਾ ਬਾਬਾ ਟਾਹਲਾ ਸਾਹਿਬ ਜੀ ਘੁਰਕਵਿੰਡ ਵਿਖੇ ਪੁੱਜੀ ਤਾਂ ਪੁਲ ਦੇ ਅਗਲੇ ਪਾਸੇ ਇਕ ਮੋਨਾ ਵਿਅਕਤੀ ਖੜਾ ਦਿਖਾਈ ਦਿੱਤਾ, ਜੋ ਪੁਲਿਸ ਦੀ ਪਾਰਟੀ ਨੂੰ ਆਉਂਦੀ ਵੇਖ ਕੇ ਖੱਬੀ ਜੇਬ ਵਿਚੋਂ ਕੋਈ ਇਤਰਾਜਯੋਗ ਵਸਤੂ ਸੜਕ ਦੇ ਕਿਨਾਰੇ ਸੁੱਟ ਕੇ ਕਾਹਲੇ ਕਦਮੀ ਹੋ ਤੁਰਿਆ, ਜਿਸ 'ਤੇ ਪੁਲਿਸ ਪਾਰਟੀ ਵਲੋਂ ਸ਼ੱਕ ਪੈਣ 'ਤੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਜਦ ਉਸ ਵਲੋਂ ਸੁੱਟੀ ਹੋਈ ਵਸਤੂ ਦੀ ਜਾਂਚ ਕੀਤੀ ਤਾਂ ਉਸ ਵਿਚੋਂ 626 ਗ੍ਰਾਮ ਹੈਰੋਇਨ ਬਰਾਮਦ ਹੋਈ | ਫੜੇ ਗਏ ਵਿਅਕਤੀ ਦੀ ਪਛਾਣ ਅਵਤਾਰ ਸਿੰਘ ਪੁੱਤਰ ਸੂਰਤਾ ਸਿੰਘ ਵਾਸੀ ਭੈਣੀ ਗੁਰਮੁੱਖ ਸਿੰਘ ਵਜੋਂ ਹੋਈ | ਇਸ ਸੰਬੰਧੀ ਥਾਣਾ ਕੱਚਾ ਪੱਕਾ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸਰਬ ਸਾਂਝਾ ਗਰੁੱਪ ਨੇ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਮੌਕੇ ਦਿੱਤਾ ਸ਼ਗਨ ਅਗਲੀ ਖ਼ਬਰ ਮੋਟਰਸਾਈਕਲ ਖੜ੍ਹਾ ਕਰਨ 'ਤੇ ਚੱਲੀਆਂ ਗੋਲੀਆਂ <br/>
Ad Position 24