21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸਰਕਾਰ ਡਾ. ਅੰਬੇਡਕਰ ਦੇ ਸੁਪਨਿਆਂ ਨੂੰ ਪੂਰਾ ਕਰਨ ਵਾਲੀ ਪਹਿਲੀ ਸਰਕਾਰ- ਈ. ਟੀ. ਓ.

Ad Position 21
No active advertisement
ਅਜੀਤ ਡੈਸਕ 08-12-2025
-ਜੰਡਿਆਲਾ ਗੁਰੂ ਵਿਖੇ ਡਾ. ਅੰਬੇਦਕਰ ਦੀ ਪ੍ਰਤਿਮਾ ਸਥਾਪਿਤ
ਜੰਡਿਆਲਾ ਗੁਰੂ, 7 ਦਸੰਬਰ (ਹਰਜਿੰਦਰ ਸਿੰਘ ਕਲੇਰ, ਪ੍ਰਮਿੰਦਰ ਸਿੰਘ ਜੋਸਨ)-ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ ਮੌਕੇ ਜੰਡਿਆਲਾ ਗੁਰੂ ਵਿਖੇ ਲੋਕਾਂ ਦੀ ਕਈ ਅਰਸਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੇ ਯਤਨਾਂ ਸਦਕਾ ਡਾ. ਅੰਬੇਦਕਰ ਦੀ ਪ੍ਰਤਿਮਾ ਸਥਾਪਿਤ ਕੀਤੀ ਗਈ ਅਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਸੰਬੋਧਨ ਕਰਦੇ ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੀ ਇਹ ਪ੍ਰਤਿਮਾ ਨਵੀਂ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਬਣੇਗੀ ਅਤੇ ਉਨ੍ਹਾਂ ਨੂੰ ਆਪਣੇ ਅਧਿਕਾਰਾਂ, ਜ਼ਿੰਮੇਵਾਰੀਆਂ ਅਤੇ ਰਾਸ਼ਟਰ ਨਿਰਮਾਣ ਵਿਚ ਆਪਣੀ ਭੂਮਿਕਾ ਨੂੰ ਸਮਝਣ ਲਈ ਪ੍ਰੇਰਿਤ ਕਰੇਗੀ | ਇਸ ਮੌਕੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਉਮੀਦਵਾਰ, ਸਮੂਹ ਪੰਚਾਇਤਾਂ ਅਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਰਹੇ | ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਆਪ ਦੀ ਸਰਕਾਰ ਡਾ. ਅੰਬੇਦਕਰ ਵਲੋਂ ਲਏ ਗਏ ਸੁਪਨਿਆਂ ਨੂੰ ਪੂਰਾ ਕਰਨ ਵਾਲੀ ਪਹਿਲੀ ਸਰਕਾਰ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੋ ਕਿ ਚੋਣਾਂ ਤੋਂ ਪਹਿਲਾਂ ਅਕਸਰ ਪ੍ਰਚਾਰ ਵੇਲੇ ਕਵਿਤਾ 'ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ' ਗਾਉਂਦੇ ਹੁੰਦੇ ਸਨ, ਨੇ ਕੁਰਸੀ ਉੱਤੇ ਬੈਠਣ ਵਾਲੇ ਦਿਨ ਤੋਂ ਹੀ ਇਨਾਂ ਪਛੜੇ ਵਰਗਾਂ ਦੀ ਭਲਾਈ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ, ਜਿਸ ਦਾ ਸਿੱਟਾ ਇਹ ਹੋਇਆ ਕਿ ਅਨੁਸੂਚਿਤ ਜਾਤੀ ਵਰਗ ਦੇ ਬੱਚਿਆਂ ਨੂੰ ਮਿਲਣ ਵਾਲੀ ਵਜੀਫੇ ਦੀ ਰਾਸ਼ੀ ਬਿਨਾਂ ਕਿਸੇ ਰੋਕ ਟੋਕ ਤੋਂ ਮਿਲਣ ਲੱਗੀ | ਇਸ ਤੋਂ ਇਲਾਵਾ ਹਰੇਕ ਸਰਕਾਰੀ ਨੌਕਰੀ ਵਿਚ ਪਿਆ ਭਾਈਚਾਰੇ ਦਾ ਬੈਕਲਾਗ ਪਹਿਲ ਦੇ ਅਧਾਰ ਉੱਤੇ ਭਰਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਬਿਆਸ ਤੋਂ 'ਆਪ' ਉਮੀਦਵਾਰ ਕਮਲੇਸ਼ ਰਾਣੀ ਬਿਨਾਂ ਮੁਕਾਬਲਾ ਜੇਤੂ ਅਗਲੀ ਖ਼ਬਰ ਬਲਾਕ ਸੰਮਤੀ ਜ਼ੋਨ ਦੌਲੋਨੰਗਲ ਤੋਂ ਬੀਬਾ ਸਰਬਜੋਤ ਕੌਰ ਭਾਜਪਾ ਦੇ ਉਮੀਦਵਾਰ
Ad Position 24