28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਪਿੰਡ ਸੰਗਵਾਂ ਅਤੇ ਭੱਗੂਪੁਰ ਦੇ ਨਿਵਾਸੀਆਂ ਵਲੋਂ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 18-12-2025
ਪੱਟੀ, 17 ਦਸੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਪੰਜਾਬ ਅੰਦਰ ਆਏ ਹੜ੍ਹਾਂ ਦੌਰਾਨ ਸੰਪ੍ਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਕੀਤੀਆਂ ਗਈਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਪਿੰਡ ਭੱਗੂਪੁਰ ਅਤੇ ਸੰਗਵਾਂ ਦੀ ਸੰਗਤ ਵਲੋਂ ਸੰਤ ਬਾਬਾ ਸੁੱਖਾ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਨਰਿੰਦਰ ਸਿੰਘ ਨੇ ਕਿਹਾ ਕਿ ਸੰਤ ਬਾਬਾ ਸੁੱਖਾ ਸਿੰਘ ਨੇ ਇਸ ਸਾਲ ਹੜ੍ਹਾਂ ਵਿਚ ਬਹੁਤ ਵੱਡੀਆਂ ਸੇਵਾਵਾਂ ਨਿਭਾਈਆਂ ਹਨ, ਜਿਨ੍ਹਾਂ ਕਰਕੇ ਸੰਪ੍ਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦਾ ਨਾਮ ਦੁਨੀਆਂ ਭਰ ਵਿਚ ਜਾਣਿਆ ਜਾ ਰਿਹਾ ਹੈ | ਬਾਬਾ ਸੁੱਖਾ ਸਿੰਘ ਨੇ ਜਿੱਥੇ ਟੁੱਟੇ ਹੋਏ ਦਰਿਆਵਾਂ ਦੇ ਬੰਨ੍ਹ ਬੰਨੇ, ਉਸਦੇ ਨਾਲ ਕਈ ਹੋਰ ਸੇਵਾਵਾਂ ਵੀ ਨਿਭਾਈਆਂ | ਹੜ੍ਹ ਪੀੜਤ ਕਿਸਾਨਾਂ ਦੀਆਂ ਖ਼ਰਾਬ ਹੋ ਚੁੱਕੀਆਂ ਜਮੀਨਾਂ ਨੂੰ ਮੁੜ ਸੰਵਾਰਿਆ ਗਿਆ ਅਤੇ ਕਣਕ ਦੀ ਬਿਜਾਈ ਕਰਕੇ ਦਿੱਤੀ | ਇਸ ਮੌਕੇ ਸਮੂਹ ਨਗਰ ਨਿਵਾਸੀ ਸੰਗਤ ਵਲੋਂ ਸੰਤ ਬਾਬਾ ਸੁੱਖਾ ਸਿੰਘ ਦਾ ਸਵਾਗਤ ਕਰਦੇ ਹੋਏ ਸਨਮਾਨ ਚਿੰਨ ਭੇਂਟ ਕੀਤਾ ਗਿਆ | ਇਸ ਮੌਕੇ ਪਿੰਡ ਸੰਗਵਾਂ ਤੋਂ ਹਰਭਜਨ ਸਿੰਘ, ਨਰਿੰਦਰ ਸਿੰਘ, ਗੁਰਵਿੰਦਰ ਸਿੰਘ, ਸਰਪੰਚ ਹਰਪ੍ਰੀਤ ਸਿੰਘ ਸੰਗਵਾਂ, ਮਸਤਾਨ ਸਿੰਘ, ਸੂਰਤਾ ਸਿੰਘ, ਰਣਜੀਤ ਸਿੰਘ, ਬਿੱਕਰ ਸਿੰਘ, ਪਿੰਡ ਭੱਗੂਪੁਰ ਤੋਂ ਭਾਈ ਸੁੱਖਾ ਸਿੰਘ, ਹਰਜੀਤ ਸਿੰਘ, ਗੁਰਜਿੰਦਰ ਸਿੰਘ, ਹਰਪ੍ਰੀਤ ਸਿੰਘ, ਪਰਮਜੀਤ ਸਿੰਘ, ਰਵਿੰਦਰ ਸਿੰਘ, ਮਹਿਤਾਬ ਸਿੰਘ, ਗੁਲਜ਼ਾਰ ਸਿੰਘ, ਦਰਬਾਰਾ ਸਿੰਘ, ਜਗਮੋਹਨ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੜਕ ਕਿਨਾਰੇ ਬਿਜਲੀ ਦੀਆਂ ਨੀਵੀਆਂ ਤਾਰਾਂ ਨੂੰ ਹਟਾਉਣ ਦੀ ਬਿਜਲੀ ਵਿਭਾਗ ਪਾਸੋਂ ਕੀਤੀ ਮੰਗ ਅਗਲੀ ਖ਼ਬਰ ਬੂਹ ਵਿਖੇ ਨੀਲੀ ਰਾਵੀ ਮੱਝਾਂ ਦੇ ਦੁੱਧ ਚੁਆਈ ਮੁਕਾਬਲਿਆਂ 'ਚੋਂ 6 ਕਿਸਾਨਾਂ ਨੇ ਆਪਣੇ ਪਸ਼ੂ ਕੀਤੇ ਬਾਹਰ <br/>
Ad Position 24