ਖਡੂਰ ਸਾਹਿਬ, 17 ਦਸੰਬਰ (ਰਸ਼ਪਾਲ ਸਿੰਘ ਕੁਲਾਰ)- ਅੱਜ ਆਏ ਨਤੀਜਿਆਂ 'ਚ ਬਲਾਕ ਖਡੂਰ ਸਾਹਿਬ ਦੇ ਜੋਨ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਨੰਬਰਦਾਰ ਦਲਜੀਤ ਸਿੰਘ ਖਡੂਰ ਸਾਹਿਬ ਨੇ ਆਪਣੇ ਵਿਰੋਧੀ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਵਿੰਦਰ ਸਿੰਘ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ | ਇਸ ਮੌਕੇ ਨੰਬਰਦਾਰ ਦਲਜੀਤ ਸਿੰਘ, ਪਿ੍ਤਪਾਲ ਸਿੰਘ ਖਹਿਰਾ ਸਾਬਕਾ ਡਾਇਰੈਕਟਰ, ਮਾਸਟਰ ਰਸ਼ਪਾਲ ਸਿੰਘ ਖਹਿਰਾ ਤੇ ਸਾਬਕਾ ਚੇਅਰਮੈਨ ਪ੍ਰਤਾਪ ਸਿੰਘ ਖਹਿਰਾ, ਪਲਵਿੰਦਰ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਇਹ ਜਿੱਤ ਉਨ੍ਹਾਂ ਵੋਟਰਾਂ ਦੀ ਜਿੱਤ ਹੈ, ਜਿਨ੍ਹਾਂ ਨੇ ਹੱਕ ਸੱਚ 'ਤੇ ਮੋਹਰ ਲਗਾਈ ਹੈ | ਇਸ ਮੌਕੇ ਜੇਤੂ ਉਮੀਦਵਾਰ ਦਲਜੀਤ ਸਿੰਘ ਨੇ ਸਮੂਹ ਵੋਟਰਾਂ ਤੇ ਸਪੋਰਟਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਸੂਬਾ ਸਕੱਤਰ ਜਨਰਲ ਰਸ਼ਪਾਲ ਸਿੰਘ ਰਾਮਪੁਰ ਨੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਜੇਤੂ ਮਾਰਚ ਦੌਰਾਨ ਵੱਖ-ਵੱਖ ਜਗਾ ਤੇ ਨੰਬਰਦਾਰ ਦਲਜੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ |