28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਬਲਾਕ ਸੰਮਤੀ ਨਾਗੋਕੇ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਭਲਾਈਪੁਰ ਡੋਗਰਾਂ 'ਤੇ ਕਾਂਗਰਸ ਦਾ ਕਬਜ਼ਾ

Ad Position 21
No active advertisement
ਅਜੀਤ ਡੈਸਕ 18-12-2025
ਖਡੂਰ ਸਾਹਿਬ, 17 ਦਸੰਬਰ (ਰਸ਼ਪਾਲ ਸਿੰਘ ਕੁਲਾਰ)- ਹਲਕਾ ਬਾਬਾ ਬਕਾਲਾ ਸਾਹਿਬ ਦੀ ਬਲਾਕ ਸੰਮਤੀ ਨਾਗੋਕੇ ਤੇ ਕਾਂਗਰਸ ਦਾ ਕਬਜ਼ਾ ਹੋ ਗਿਆ ਹੈ | ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਆਏ ਨਤੀਜਿਆਂ ਵਿਚ ਬਲਾਕ ਸੰਮਤੀ ਨਾਗੋਕੇ ਦੇ ਜੋਨ ਭੂਤਵਿੰਡ, ਜਲਾਲਾਬਾਦ, ਖੋਜਕੀਪੁਰ, ਕੋਟਲੀ ਸਰੂਖਾਂ, ਭਲੋਜਲਾ, ਹਰਦੋ ਸਰਲੀ, ਤੱਖਤੂਚੱਕ, ਵੈਰੋਵਾਲ ਤੋਂ ਕਾਂਗਰਸ ਦੇ ਉਮੀਦਵਾਰ ਜੇਤੂ ਰਹੇ ਅਤੇ ਜੋਨ ਮੀਆਂਵਿੰਡ, ਬੋਦੇਵਾਲ, ਹੋਠੀਆਂ, ਏਕਲਗੱਡਾ, ਮੁਗਲਾਣੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿੱਤੇ | ਜਦੋਂਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਇਕ ਉਮੀਦਵਾਰ ਜੋਨ ਮੱਲਾ ਅਤੇ ਨਾਗੋਕੇ ਜੋਨ ਤੋਂ ਇਕ ਆਜ਼ਾਦ ਉਮੀਦਵਾਰ ਜਿੱਤਿਆ ਹੈ | ਜੋਨ ਭਲਾਈਪੁਰ ਡੋਗਰਾਂ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਅਮਰੀਕ ਕੌਰ ਮੱਲਾ ਨੇ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਰੁਪਿੰਦਰ ਕੌਰ ਤੋਂ 2441 ਵੋਟਾਂ ਦੇ ਫਰਕ ਨਾਲ ਜੇਤੂ ਰਹੇ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡੀ.ਸੀ. ਦਫਤਰ ਅੱਗੇ ਧਰਨਾ ਅੱਜ ਅਗਲੀ ਖ਼ਬਰ ਤਰਨ ਤਾਰਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ
Ad Position 24