28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡੀ.ਸੀ. ਦਫਤਰ ਅੱਗੇ ਧਰਨਾ ਅੱਜ

Ad Position 21
No active advertisement
ਅਜੀਤ ਡੈਸਕ 18-12-2025
ਤਰਨ ਤਾਰਨ, 17 ਦਸੰਬਰ (ਇਕਬਾਲ ਸਿੰਘ ਸੋਢੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਅਧੀਨ ਜ਼ਿਲ੍ਹਾ ਤਰਨ ਤਾਰਨ ਦੇ ਜੋਨ ਬਾਬਾ ਦੀਪ ਸਿੰਘ ਜੀ ਦੇ ਪਿੰਡ ਗੋਹਲਵੜ ਇਕਾਈ ਵਲੋਂ ਪਿੰਡ ਪੱਧਰ 'ਤੇ ਮੀਟਿੰਗ ਕੀਤੀ ਗਈ | ਜਿਸ ਦੀ ਅਗਵਾਈ ਇਕਾਈ ਪ੍ਰਧਾਨ ਨਵਜੀਤ ਸਿੰਘ ਗੋਹਲਵੜ, ਜੋਨ ਵਲੰਟੀਅਰ ਸੁਪਰਵਾਈਜ਼ਰ ਦਰਬਾਰਾ ਸਿੰਘ ਗੋਹਲਵੜ ਨੇ ਕੀਤੀ | ਉਨ੍ਹਾਂ ਕਿਹਾ ਕਿ ਬਿਜਲੀ ਸੋਧ ਬਿੱਲ 2025 ਤੇ ਬੀਜ ਐਕਟ ਪੰਜਾਬ ਦੇ ਕਿਸਾਨਾਂ ਦੀਆਂ ਜਬਰੀ ਖੋਹੀਆਂ ਜਾ ਰਹੀਆਂ ਜ਼ਮੀਨਾਂ, ਨਸ਼ਿਆਂ ਦੀ ਭਰਮਾਰ ਤੇ ਪੰਜਾਬ ਦੇ ਜ਼ਮੀਨੀ ਰਿਕਾਰਡ ਨੂੰ ਸਟੇਟ ਤੋਂ ਖੋਹ ਕੇ ਕੇਂਦਰ ਹੇਠ ਦੇਣ ਦਾ ਵਿਰੋਧ ਕੀਤਾ ਜਾਵੇਗਾ | 18 ਦਸੰਬਰ ਤੋਂ ਕੇ.ਐੱਮ.ਐੱਮ ਵਲੋਂ ਪੰਜਾਬ ਭਰ ਦੇ ਡੀ.ਸੀ. ਦਫਤਰਾਂ ਅੱਗੇ ਲੱਗ ਰਹੇ ਮੋਰਚਿਆਂ ਦੀ ਲੜੀ ਤਹਿਤ ਤਰਨ ਤਾਰਨ ਜ਼ਿਲ੍ਹੇ ਦੇ ਡੀ.ਸੀ. ਦਫਤਰ ਅੱਗੇ ਲੱਗ ਰਹੇ ਮੋਰਚੇ ਦੀ ਤਿਆਰੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ, ਮਜ਼ਦੂਰਾਂ ਤੇ ਖੇਤੀ ਕਿੱਤੇ ਨੂੰ ਤਬਾਹ ਕਰਨ ਦੇ ਹੱਥ ਕੰਢੇ ਅਪਣਾਏ ਜਾ ਰਹੇ ਹਨ, ਕਾਰਪੋਰੇਟ ਘਰਾਣਿਆਂ ਨੂੰ ਦੇਸ਼ ਦੀ ਖੇਤੀ ਉੱਤੇ ਕਬਜ਼ਾ ਕਰਵਾਉਣ ਲਈ ਨਵੇਂ ਨਵੇਂ ਕਾਲੇ ਕਾਨੂੰਨ ਤੇ ਨੀਤੀਆਂ ਲਿਆਂਦੀਆਂ ਜਾ ਰਹੀਆਂ ਹਨ ਜਿਵੇਂ ਕਿ ਬਿਜਲੀ ਐਕਟ 2025 ਲਿਆਂਦਾ ਜਾ ਰਿਹਾ, ਨਿੱਜੀ ਕੰਪਨੀਆਂ ਦਾ ਬਿਜਲੀ ਦੀ ਵੰਡ 'ਤੇ ਕਬਜ਼ਾ ਕਰਵਾਇਆ ਜਾ ਰਿਹਾ, ਬਿਜਲੀ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਜਾਵੇਗੀ, ਪਿੰਡਾਂ ਸ਼ਹਿਰਾਂ ਤੇ ਛੋਟੇ-ਛੋਟੇ ਕੋਲੈਸਟਰ ਬਣਾ ਕੇ ਕੰਪਨੀਆਂ ਨੂੰ ਠੇਕੇ 'ਤੇ ਦਿੱਤੇ ਜਾਣਗੇ ਤੇ ਲੱਖਾਂ ਏਕੜ ਸਰਕਾਰੀ ਜ਼ਮੀਨਾਂ ਜੋ ਪੰਚਾਇਤਾਂ ਨੇ ਮਤੇ ਪਾ ਕੇ ਬਿਜਲੀ ਵਿਭਾਗ ਨੂੰ ਦਿੱਤੀਆਂ ਸਨ, ਉਹਨਾਂ 'ਤੇ ਵੀ ਕੰਪਨੀਆਂ ਕਾਬਜ਼ ਹੋ ਜਾਣਗੀਆਂ, ਚਿੱਪ ਵਾਲੇ ਮੀਟਰਾਂ ਰਾਹੀਂ ਆਮ ਲੋਕਾਂ ਦੀਆਂ ਜੇਬਾਂ ਤੇ ਚਿੱਟੇ ਦਿਨ ਡਾਕਾ ਵੱਜੇਗਾ, ਬਿਜਲੀ ਦੇ ਬਿੱਲ ਨਾ ਭਰਨ ਉੱਤੇ ਗੁੰਡਾਗਰਦੀ ਕੀਤੀ ਜਾਇਆ ਕਰੇਗੀ | ਇਸ ਤਰ੍ਹਾਂ ਬੀਜ ਐਕਟ ਲਾਗੂ ਕੀਤਾ ਜਾ ਰਿਹਾ ਹੈ, ਜਿਸ ਅਧੀਨ ਕਿਸਾਨ ਘਰ ਵਿਚ ਬੀਜ ਨਹੀਂ ਰੱਖ ਸਕਦਾ, ਪੰਜਾਬ ਨੂੰ ਨਸ਼ਿਆਂ ਵੱਲ ਧੱਕਿਆ ਜਾ ਰਿਹਾ ਹੈ, ਪੰਜਾਬ ਦੇ ਨੌਜਵਾਨ ਰੁਜ਼ਗਾਰ ਦੇਣ ਦੀ ਥਾਂ ਉੱਤੇ ਨਸ਼ਿਆਂ ਦੇ ਕਾਰਡ ਬਣਦੇ ਜਾ ਰਹੇ ਹਨ ਤਾਂ ਜੋ ਨਸ਼ਾ ਕਰਨ ਵਾਲਿਆਂ ਜਨਗਣਨਾ ਕੀਤੀ ਜਾ ਸਕੇ | ਇਸ ਮੌਕੇ ਗੁਰਭੇਜ ਸਿੰਘ ਗੋਹਲਵੜ, ਗੁਰਪ੍ਰੀਤ ਸਿੰਘ ਗੋਹਲਵੜ, ਗੁਰਦੇਵ ਸਿੰਘ ਗੋਹਲਵੜ, ਹੀਰਾ ਸਿੰਘ ਗੋਹਲਵੜ, ਪਲਵਿੰਦਰ ਸਿੰਘ ਗੋਹਲਵੜ, ਅੰਗਰੇਜ਼ ਸਿੰਘ ਗੋਹਲਵੜ ਆਦਿ ਆਗੂ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਮਗਨਰੇਗਾ 'ਤੇ ਮੋਦੀ ਸਰਕਾਰ ਦੇ ਹਮਲੇ ਦੀ ਮਨਰੇਗਾ ਵਰਕਰਜ਼ ਯੂਨੀਅਨ ਵਲੋਂ ਨਿੰਦਾ <br/> ਅਗਲੀ ਖ਼ਬਰ ਬਲਾਕ ਸੰਮਤੀ ਨਾਗੋਕੇ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਭਲਾਈਪੁਰ ਡੋਗਰਾਂ 'ਤੇ ਕਾਂਗਰਸ ਦਾ ਕਬਜ਼ਾ
Ad Position 24