28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਬਾਬਾ ਰਾਮ ਸਿੰਘ ਦੇ ਸਾਲਾਨਾ ਬਰਸੀ ਸਮਾਗਮ 'ਤੇ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 18-12-2025
ਸਰਹਾਲੀ ਕਲਾਂ, 17 ਦਸੰਬਰ (ਅਜੇ ਸਿੰਘ ਹੁੰਦਲ)- ਨਿਹੰਗ ਸਿੰਘ ਤਰਨਾ ਦਲ ਮਿਸਲ ਸ਼ਹੀਦਾਂ ਦੇ ਨੌਵੇਂ ਜਾਨਸ਼ੀਨ ਸਿੰਘ ਸਾਹਿਬ ਬਾਬਾ ਰਾਮ ਸਿੰਘ ਦਾ ਸਾਲਾਨਾ ਬਰਸੀ ਸਮਾਗਮ ਗੁਰਦੁਆਰਾ ਬਾਬਾ ਰਾਮ ਸਿੰਘ ਸਰਹਾਲੀ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦੇ ਸੰਬੰਧ 'ਚ ਅੱਜ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਸਿੰਘ ਸਾਹਿਬ ਗਿ. ਬਲਵਿੰਦਰ ਸਿੰਘ (ਮੁੱਖ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ) ਨੇ ਨਗਰ ਕੀਰਤਨ ਦੀ ਆਰੰਭਤਾ ਮੌਕੇ ਅਰਦਾਸ ਕੀਤੀ | ਹਰ ਸਾਲ ਦੀ ਤਰ੍ਹਾਂ ਸਤਿਨਾਮ ਵਾਹਿਗੁਰ' ਦਾ ਜਾਪ ਕਰਦਿਆਂ ਅਤੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿਚ ਬੇਅੰਤ ਸੰਗਤਾਂ ਨੇ ਨਗਰ ਕੀਰਤਨ ਵਿਚ ਹਾਜ਼ਰੀ ਭਰੀ | ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਆਪਣੇ ਮਾਤਾ ਰਣਜੀਤ ਕੌਰ ਸਮੇਤ ਨਗਰ ਕੀਰਤਨ ਵਿਚ ਹਾਜ਼ਰ ਰਹੇ | ਇਸ ਮੌਕੇ ਪਿੰਡ ਆਲੀਵਾਲ ਦੀ ਸੰਗਤ ਅਤੇ ਐਨ.ਆਰ. ਆਈ. ਵੀਰਾਂ ਵਲੋਂ ਸੰਪਰਦਾਇ ਕਾਰ ਸੇਵਾ ਨੂੰ ਇਕ ਟਰੈਕਟਰ ਭੇਟ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਦੇਸ਼ਭ ਗਤ ਸੰਤ ਬਾਬਾ ਵਸਾਖਾ ਸਿੰਘ ਦਦਹੇਰ ਸਾਹਿਬ ਦੀ ਸਮੂਹ ਗੁਰਦੁਆਰਾ ਕਮੇਟੀ, ਚੇਅਰਮੈਨ ਗੁਰਮਹਾਂਬੀਰ ਸਿੰਘ, ਸਰਬਜੀਤ ਸਿੰਘ ਬਾਬਾ ਛੱਬਾ, ਸਾਬਕਾ ਸਰਪੰਚ ਸਾਹਿਬ ਸਿੰਘ, ਤਰਸੇਮ ਸਿੰਘ ਸੰਧੂ ਡੇਅਰੀ, ਅਜੀਤ ਸਿੰਘ ਮੈਂਬਰ, ਅਰਜਨ ਸਿੰਘ ਸੰਧੂ ਸਮਾਜ ਸੇਵੀ, ਹਰਮੀਤ ਸਿੰਘ ਬੌਬੀ, ਬਿੱਟੂ ਮੈਂਬਰ, ਜਥੇਦਾਰ ਬੀਰਾ ਸਿੰਘ, ਜਥੇਦਾਰ ਬਲਬੀਰ ਸਿੰਘ, ਜਥੇਦਾਰ ਭਲਵਾਨ ਸਿੰਘ ਵਾਂ, ਗ੍ਰੰਥੀ ਬਾਬਾ ਬਲਦੇਵ ਸਿੰਘ, ਜਥੇਦਾਰ ਹਿੰਮਤ ਸਿੰਘ, ਜਥੇਦਾਰ ਮਨਜਿੰਦਰ ਸਿੰਘ ਸੁਰਸਿੰਘ, ਜਥੇਦਾਰ ਜਗਮੋਹਨ ਸਿੰਘ, ਜਥੇਦਾਰ ਗੁਰਚੇਤ ਸਿੰਘ ਅਤੇ ਹੋਰ ਕਈ ਪਤਵੰਤੇ ਹਾਜ਼ਰ ਸਨ | ਬਰਸੀ ਸਮਾਗਮ ਸਬੰਧੀ ਅੱਜ 18 ਦਸੰਬਰ ਨੂੰ ਸਵੇਰੇ ਸ੍ਰੀ ਅਖੰਡ ਪਾਠ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜੇਗਾ, ਜਿਸ ਵਿਚ ਭਾਈ ਤਸਬੀਰ ਸਿੰਘ (ਹਜ਼ੂਰੀ ਰਾਗੀ ਗੁ. ਬਾਬਾ ਰਾਮ ਸਿੰਘ ਜੀ), ਭਾਈ ਮੰਗਤ ਸਿੰਘ ਝਾੜ ਸਾਹਿਬ ਵਾਲੇ ਅਤੇ ਹੋਰ ਕਈ ਪੰਥ ਪ੍ਰਸਿੱਧ ਗੁਣੀ ਗਿਆਨੀ ਸੰਗਤਾਂ ਨੂੰ ਨਿਹਾਲ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਬਾਬਾ ਜੀਵਨ ਸਿੰਘ ਜੀ ਦੇ ਸਾਲਾਨਾ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਨਗਰ ਕੀਰਤਨ ਅਗਲੀ ਖ਼ਬਰ ਮਗਨਰੇਗਾ 'ਤੇ ਮੋਦੀ ਸਰਕਾਰ ਦੇ ਹਮਲੇ ਦੀ ਮਨਰੇਗਾ ਵਰਕਰਜ਼ ਯੂਨੀਅਨ ਵਲੋਂ ਨਿੰਦਾ <br/>
Ad Position 24