28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਬਾਬਾ ਜੀਵਨ ਸਿੰਘ ਜੀ ਦੇ ਸਾਲਾਨਾ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਨਗਰ ਕੀਰਤਨ

Ad Position 21
No active advertisement
ਅਜੀਤ ਡੈਸਕ 18-12-2025
ਤਰਨ ਤਾਰਨ, 17 ਦਸੰਬਰ (ਹਰਿੰਦਰ ਸਿੰਘ)-ਨਜ਼ਦੀਕੀ ਪਿੰਡ ਕੱਦਗਿੱਲ ਵਿਖੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਅਤੇ ਸਮੁੱਚੇ ਸ਼ਹੀਦਾਂ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਜੈਤਾ ਜੀ ਵੈਲਫੇਅਰ ਫਾਊਾਡੇਸ਼ਨ, ਪਿੰਡ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਏ ਜਾ ਰਹੇ ਸਲਾਨਾ ਸ਼ਹੀਦੀ ਜੋੜ ਮੇਲੇ ਸੰਬੰਧੀ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਪਿੰਡ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਇਸੇ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ | ਇਸ ਮੌਕੇ ਸਿੱਖ ਕੌਮ ਦੇ ਮਹਾਨ ਕਵੀਸ਼ਰ ਭਾਈ ਨਿਸ਼ਾਨ ਸਿੰਘ ਝਬਾਲ ਦੇ ਜਥੇ ਨੇ ਪੜਾਵਾਂ 'ਤੇ ਗੁਰੂ ਜੱਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ 'ਤੇ ਭਰਵਾਂ ਸਵਾਗਤ ਹੋਇਆ | ਨਗਰ ਕੀਰਤਨ ਅੱਗੇ ਬਾਬਾ ਜੋਗਾ ਸਿੰਘ ਦੀ ਟੀਮ ਵਲੋਂ ਵੱਖ-ਵੱਖ ਸ਼ਾਨਦਾਰ ਜ਼ੋਰ ਦਿਖਾਏ ਗਏ | ਜਾਣਕਾਰੀ ਦਿੰਦੇ ਬਾਬਾ ਕਸ਼ਮੀਰ ਸਿੰਘ ਗ੍ਰੰਥੀ, ਬਾਬਾ ਦਿਲਬਾਗ ਸਿੰਘ, ਗੁਰਪ੍ਰੀਤ ਸਿੰਘ ਕੱਦਗਿੱਲ, ਜਤਿੰਦਰ ਸਿੰਘ, ਸਤਨਾਮ ਸਿੰਘ, ਕੁਲਦੀਪ ਸਿੰਘ, ਨਿਰਵੈਲ ਸਿੰਘ, ਜਸਬੀਰ ਸਿੰਘ, ਯਾਦਵਿੰਦਰ ਸਿੰਘ ਯਾਦੋ ਆਦਿ ਨੇ ਦੱਸਿਆ ਕਿ ਗੁਰੂਦੁਆਰਾ ਸਾਹਿਬ ਵਿਖੇ 5 ਸ੍ਰੀ ਅਖੰਡ ਪਾਠ ਜੀ ਦੇ ਭੋਗ ਪੈਣ ਉਪਰੰਤ 18 ਦਸੰਬਰ ਨੂੰ ਖੁੱਲ੍ਹੇ ਪੰਡਾਲ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਜਾਵੇਗਾ | ਇਸ ਮੌਕੇ ਬਾਬਾ ਮੇਜਰ ਸਿੰਘ ਸੋਢੀ ਵਿਸ਼ੇਸ਼ ਤੌਰ 'ਤੇ ਇਸ ਮੇਲੇ ਵਿਚ ਪਹੁੰਚ ਰਹੇ ਹਨ | ਉਨ੍ਹਾਂ ਦੱਸਿਆ ਕਿ ਮੇਲੇ ਸਿੱਖ ਕੌਮ ਦੇ ਮਹਾਨ ਕਵੀਸ਼ਰ ਭਾਈ ਨਿਸ਼ਾਨ ਸਿੰਘ ਝਬਾਲ ਅਤੇ ਬੀਬੀ ਦਲੇਰ ਕੌਰ ਖਾਲਸਾ ਦੇ ਜਥੇ ਤੋਂ ਇਲਾਵਾ ਭਾਈ ਸੁਖਦੇਵ ਸਿੰਘ ਹਜ਼ੂਰੀ ਰਾਗੀ ਤਰਨ ਤਾਰਨ ਨੇ ਸੰਗਤ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕੀਤਾ ਜਾਵੇਗਾ | ਸ਼ਾਮ ਨੂੰ ਮਾਈ ਭਾਗੋ ਅਕੈਡਮੀ ਜਗਤਪੁਰ ਅਤੇ ਬਾਬਾ ਦੀਪ ਸਿੰਘ ਅਕੈਡਮੀ ਮੁਹਾਲੀ ਦੀਆਂ ਟੀਮਾਂ ਵਿਚਕਾਰ ਲੜਕੀਆਂ ਮੈਚ ਵਿਸ਼ੇਸ ਖਿੱਚ ਦਾ ਕੇਂਦਰ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ ਐਂਡ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਵਲੋਂ ਪੈਨਸ਼ਨਰ ਦਿਵਸ ਮਨਾਇਆ ਅਗਲੀ ਖ਼ਬਰ ਬਾਬਾ ਰਾਮ ਸਿੰਘ ਦੇ ਸਾਲਾਨਾ ਬਰਸੀ ਸਮਾਗਮ 'ਤੇ ਨਗਰ ਕੀਰਤਨ ਸਜਾਇਆ
Ad Position 24