28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਬਿਜਲੀ ਸੋਧ ਬਿੱਲ ਤੇ ਬੀਜ ਸੋਧ ਬਿੱਲ ਵਿਰੁੱਧ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਕਿਸਾਨ ਮੋਰਚੇ ਦੀ ਹਮਾਇਤ

Ad Position 21
No active advertisement
ਅਜੀਤ ਡੈਸਕ 18-12-2025
ਫਤਿਆਬਾਦ, 17 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਪਿੰਡ ਤੁੜ 'ਚ ਤਹਿਸੀਲ ਪ੍ਰਧਾਨ ਕੈਪਟਨ ਸਿੰਘ ਕਾਹਲਵਾਂ ਤੇ ਬੌਬੀ ਗੋਇੰਦਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਜਿਸ ਵਿਚ ਬੋਲਦਿਆਂ ਸੂਬਾ ਮੀਤ ਪ੍ਰਧਾਨ ਸੁਲੱਖਣ ਸਿੰਘ ਤੁੜ, ਜ਼ਿਲ੍ਹਾ ਸਕੱਤਰ ਸੁਖਦੇਵ ਸਿੰਘ ਜਵੰਦਾ ਕਲਾਂ ਨੇ ਦੱਸਿਆ ਕੇਂਦਰ ਦੀ ਸਰਕਾਰ ਬਿਜਲੀ ਸੋਧ ਬਿੱਲ 2025 ਤੇ ਬੀਜ ਸੋਧ ਬਿੱਲ ਲੈ ਕੇ ਆ ਰਹੀ ਹੈ, ਜੇਕਰ ਬਿੱਲ ਸੰਸਦ ਵਿਚ ਪੇਸ਼ ਕੀਤਾ ਗਿਆ ਤਾਂ ਅਗਲੇ ਦਿਨ ਸੰਯੁਕਤ ਕਿਸਾਨ ਮੋਰਚੇ ਵਲੋੋਂ ਕੀਤੇ ਫੈਸਲੇ ਅਨੁਸਾਰ ਤਰਨ ਤਾਰਨ ਜ਼ਿਲ੍ਹੇ 'ਚ ਕਾਲਾ ਦਿਨ ਮਨਾਇਆ ਜਾਵੇਗਾ ਅਤੇ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟੇ ਤਰਨ ਤਾਰਨ ਰੇਲ ਗੱਡੀ ਦਾ ਚੱਕਾ ਜਾਮ ਤੇ ਟੋਲ ਪਲਾਜੇ ਫ੍ਰੀ ਕੀਤੇ ਜਾਣਗੇ | ਇਨ੍ਹਾਂ ਰੋਸ ਪ੍ਰਦਰਸ਼ਨਾਂ 'ਚ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰੇਗੀ | ਇਸ ਮੌਕੇ ਸੁਖਵੰਤ ਸਿੰਘ ਛਾਪੜੀ ਸਾਹਿਬ, ਅੰਮਿ੍ਤਪਾਲ ਸਿੰਘ ਚੌਧਰੀ ਵਾਲਾ, ਕੁਲਦੀਪ ਸਿੰਘ ਕਾਹਲਵਾਂ, ਚਮਕੌਰ ਸਿੰਘ ਭੁੱਲਰ, ਕਰਨਬੀਰ ਸਿੰਘ ਗੰਡੀਵਿੰਡ, ਲਾਜ਼ਰ ਲਾਖਣਾ, ਖੁਸ਼ਦੀਪ ਸਿੰਘ ਤੁੜ, ਅਮਨਦੀਪ ਸਿੰਘ ਵਲੀਪੁਰ, ਮੋਹਨ ਕੁਮਾਰ ਗੋਇੰਦਵਾਲ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਤਰਨ ਤਾਰਨ ਵਿਚ ਬਲਾਕ ਸੰਮਤੀ ਦੀਆਂ ਚੋਣਾਂ 'ਚ 'ਆਪ' ਦੀ ਵੱਡੀ ਜਿੱਤ ਅਗਲੀ ਖ਼ਬਰ ਸਕੂਲ ਵਿਚ ਵਿਦਿਆਰਥੀਆਂ ਦੇ ਬੈਠਣ ਲਈ ਟਾਟ ਦਿੱਤੇ
Ad Position 24