ਤਰਨ ਤਾਰਨ, 17 ਦਸੰਬਰ (ਹਰਿੰਦਰ ਸਿੰਘ)ਜ਼ਿਲ੍ਹਾ ਤਰਨ ਤਾਰਨ ਵਿਚ ਹੋਈਆਂ ਬਲਾਕ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਜਿਥੇ ਵੱਡੀ ਜਿੱਤ ਦਰਜ ਕੀਤੀ ਹੈ, ਉਥੇ ਕਾਂਗਰਸ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਵੀ ਜਿੱਤ ਪ੍ਰਾਪਤ ਕਰਕੇ ਇਸ ਚੋਣ ਵਿਚ ਆਪਣੀ ਵਧੀਆ ਹਾਜ਼ਰੀ ਲਵਾਈ ਹੈ | ਭਾਰਤੀ ਜਨਤਾ ਪਾਰਟੀ ਨੇ ਵੀ ਆਪਣਾ ਖ਼ਾਤਾ ਖੋਲਿ੍ਹਆ ਅਤੇ ਇਕ ਸੀਟ 'ਤੇ ਜਿੱਤ ਪ੍ਰਾਪਤ ਕੀਤੀ | ਚੋਣ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਬਲਾਕ ਸੰਮਤੀਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨੇ ਦੱਸਿਆ ਕਿ ਪੰਚਾਇਤ ਸੰਮਤੀ ਤਰਨ ਤਾਰਨ ਦੇ 17 ਜੋਨਾਂ ਵਿਚੋਂ 16 ਉੱਪਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿੱਤੇ ਹਨ, ਜਦਕਿ ਇੱਕ ਜੋਨ ਉੱਪਰ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਜੇਤੂ ਰਹੀ ਹੈ | ਬਲਾਕ ਸੰਮਤੀ ਗੰਡੀਵਿੰਡ ਦੇ ਸਾਰੇ 15 ਜੋਨਾਂ ਵਿਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ | ਬਲਾਕ ਸੰਮਤੀ ਖਡੂਰ ਸਾਹਿਬ ਦੇ ਕੁਲ 25 ਜੋਨਾਂ ਵਿਚੋਂ ਆਮ ਆਦਮੀ ਪਾਰਟੀ ਦੇ 6 ਉਮੀਦਵਾਰ, ਸ਼੍ਰੋਮਣੀ ਅਕਾਲੀ ਦਲ ਦੇ 8, ਕਾਂਗਰਸ ਪਾਰਟੀ ਦੇ 10 ਅਤੇ 1 ਜੋਨ ਤੋਂ ਆਜ਼ਾਦ ਉਮੀਦਵਾਰ ਜੇਤੂ ਰਿਹਾ ਹੈ | ਬਲਾਕ ਸੰਮਤੀ ਚੋਹਲਾ ਸਾਹਿਬ ਦੇ 16 ਜੋਨਾਂ ਵਿਚੋਂ 3 ਜੋਨਾਂ 'ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ, 5 ਜੋਨਾਂ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ 7 ਜੋਨਾਂ 'ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ | ਇਕ ਜੋਨ 'ਤੇ ਭਾਰਤੀ ਜਨਤਾ ਪਾਰਟੀ ਦਾ ਉਮੀਦਵਾਰ ਜੇਤੂ ਰਿਹਾ ਹੈ | ਬਲਾਕ ਸੰਮਤੀ ਨਾਗੋਕੇ ਦੇ 15 ਜੋਨਾਂ ਵਿਚੋਂ 5 ਜੋਨਾਂ 'ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ, 1 ਜੋਨ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਅਤੇ 8 ਜੋਨਾਂ 'ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ | 1 ਜੋਨ ਉੱਪਰ ਆਜ਼ਾਦ ਉਮੀਦਵਾਰ ਜੇਤੂ ਰਿਹਾ ਹੈ | ਬਲਾਕ ਸੰਮਤੀ ਪੱਟੀ ਦੇ ਸਾਰੇ 16 ਜੋਨਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ | ਬਲਾਕ ਸੰਮਤੀ ਨੌਸ਼ਿਹਰਾ ਪੰਨੂੰਆਂ ਦੇ 20 ਜੋਨਾਂ ਵਿਚੋਂ 17 ਜੋਨਾਂ 'ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ | ਇਸ ਤੋਂ ਇਲਾਵਾ 2 ਜੋਨਾਂ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ 1 ਜੋਨ 'ਤੇ ਕਾਂਗਰਸ ਪਾਰਟੀ ਦਾ ਉਮੀਦਵਾਰ ਜੇਤੂ ਰਿਹਾ ਹੈ | ਬਲਾਕ ਸੰਮਤੀ ਭਿੱਖੀਵਿੰਡ ਦੇ ਸਾਰੇ 23 ਜੋਨਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ | ਬਲਾਕ ਸੰਮਤੀ ਵਲਟੋਹਾ ਦੇ ਸਾਰੇ 18 ਜੋਨਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ |