28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਭਲਾਈਪੁਰ ਡੋਗਰਾਂ ਤੋਂ ਕਾਂਗਰਸੀ ਉਮੀਦਵਾਰ ਅਮਰੀਕ ਕੌਰ ਮੱਲਾ ਜੇਤੂ <br/>

Ad Position 21
No active advertisement
ਅਜੀਤ ਡੈਸਕ 18-12-2025
ਖਡੂਰ ਸਾਹਿਬ, 17 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਜ਼ਿਲ੍ਹਾ ਪ੍ਰੀਸ਼ਦ ਜੋਨ ਭਲਾਈਪੁਰ ਡੋਗਰਾਂ ਤੋਂ ਕਾਂਗਰਸ ਦੇ ਉਮੀਦਵਾਰ ਅਮਰੀਕ ਕੌਰ ਮੱਲਾ ਪਤਨੀ ਹਰਿੰਦਰਪਾਲ ਸਿੰਘ ਮੱਲਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਕਾਂਗਰਸ ਕਿਸਾਨ ਵਿੰਗ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਰੁਪਿੰਦਰ ਕੌਰ ਨੂੰ 2441 ਵੋਟਾਂ ਦੇ ਫਰਕ ਨਾਲ ਹਰਾ ਕੇ ਚੋਣ ਜਿੱਤ ਗਏ ਹਨ | ਜ਼ਿਕਰਯੋਗ ਹੈ ਕਿ ਉਕਤ ਜੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੇ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਸਨ ਹੋਏ | ਜਿਸ ਕਾਰਨ ਮੁੱਖ ਮੁਕਾਬਲਾ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਿਚਕਾਰ ਸੀ | ਇਸ ਮੌਕੇ ਹਰਿੰਦਰਪਾਲ ਸਿੰਘ ਮੱਲਾ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ | ਇਸ ਮੌਕੇ ਅਮਰੀਕ ਕੌਰ ਮੱਲਾ ਅਤੇ ਹਰਿੰਦਰਪਾਲ ਸਿੰਘ ਮੱਲਾ ਨੇ ਕਿਹਾ ਕਿ ਇਹ ਜਿੱਤ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਦੀ ਜਿੱਤ ਹੈ | ਇਸ ਮੌਕੇ ਵਧਾਈਆਂ ਦੇਣ ਵਾਲਿਆਂ ਵਿਚ ਹਰਪਾਲ ਸਿੰਘ ਜਲਾਲਾਬਾਦ ਕੋਆਰਡੀਨੇਟਰ ਹਲਕਾ ਸੁਲਤਾਨਪੁਰ ਲੋਧੀ, ਯੁਧਵੀਰ ਸਿੰਘ ਸਰਲੀ ਕੋਆਰਡੀਨੇਟਰ ਹਲਕਾ ਤਰਨ ਤਾਰਨ, ਦਲੇਰ ਸਿੰਘ ਸਰਲੀ ਬਲਾਕ ਪ੍ਰਧਾਨ, ਅਰਜਨਬੀਰ ਸਿੰਘ ਸਰਾਂ ਬਲਾਕ ਪ੍ਰਧਾਨ, ਬਲਦੇਵ ਸਿੰਘ ਏਕਲਗੱਡਾ ਸਕਤਰ ਕਿਸਾਨ ਵਿੰਗ, ਹਰਜਿੰਦਰ ਸਿੰਘ ਜਿੰਦਾ ਰਾਮਪੁਰ ਸਾਬਕਾ ਸਰਪੰਚ ਨਾਗੋਕੇ ਮੋੜ, ਅਮਰੀਕ ਸਿੰਘ ਸਾਬਕਾ ਸਰਪੰਚ ਜਲਾਲਾਬਾਦ, ਨਿਸ਼ਾਨ ਸਿੰਘ ਸਰਪੰਚ ਮੱਲਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਖਡੂਰ ਸਾਹਿਬ ਦੇ 25 ਜ਼ੋਨਾਂ ਦੀਆਂ ਚੋਣਾਂ 'ਚ ਨਹੀਂ ਮਿਲਿਆ ਕਿਸੇ ਵੀ ਪਾਰਟੀ ਨੂੰ ਬਹੁਮਤ ਅਗਲੀ ਖ਼ਬਰ ਜ਼ਿਲ੍ਹਾ ਤਰਨ ਤਾਰਨ ਵਿਚ ਬਲਾਕ ਸੰਮਤੀ ਦੀਆਂ ਚੋਣਾਂ 'ਚ 'ਆਪ' ਦੀ ਵੱਡੀ ਜਿੱਤ
Ad Position 24