28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਬਲਾਕ ਸੰਮਤੀ ਖਡੂਰ ਸਾਹਿਬ ਦੇ 25 ਜ਼ੋਨਾਂ ਦੀਆਂ ਚੋਣਾਂ 'ਚ ਨਹੀਂ ਮਿਲਿਆ ਕਿਸੇ ਵੀ ਪਾਰਟੀ ਨੂੰ ਬਹੁਮਤ

Ad Position 21
No active advertisement
ਅਜੀਤ ਡੈਸਕ 18-12-2025
ਖਡੂਰ ਸਾਹਿਬ, 17 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਵਿਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਅੱਜ ਆਏ ਨਤੀਜਿਆਂ ਵਿਚ ਬਲਾਕ ਸੰਮਤੀ ਖਡੂਰ ਸਾਹਿਬ ਵਿਚ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ | ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਦੇ 10 , ਸ਼੍ਰੋਮਣੀ ਅਕਾਲੀ ਦਲ ਦੇ 8, ਆਮ ਆਦਮੀ ਪਾਰਟੀ ਦੇ 6 ਅਤੇ ਇਕ ਆਜ਼ਾਦ ਉਮੀਦਵਾਰ ਜੇਤੂ ਰਿਹਾ ਹੈ | ਜਦੋਂ ਕਿ ਕੋਈ ਵੀ ਪਾਰਟੀ ਬਹੁਮਤ ਦੇ ਅੰਕੜੇ ਨੂੰ ਛੂਹ ਨਹੀਂ ਪਾਈ | ਬਲਾਕ ਸੰਮਤੀ ਖਡੂਰ ਸਾਹਿਬ ਦੇ 25 ਜ਼ੋਨਾਂ ਵਿਚ ਚੋਣਾਂ ਹੋਈਆਂ ਹਨ ਅਤੇ 25 ਦੇ ਹੀ ਨਤੀਜੇ ਆ ਚੁੱਕੇ ਹਨ | ਇਸ ਦੌਰਾਨ ਸਭ ਤੋਂ ਵੱਧ ਸੀਟਾਂ ਲੈ ਕੇ ਕਾਂਗਰਸ ਪਾਰਟੀ ਪਹਿਲੇ, ਅਕਾਲੀ ਦਲ ਬਾਦਲ ਦੂਜੇ ਅਤੇ ਆਮ ਆਦਮੀ ਪਾਰਟੀ ਨੂੰ ਤੀਜੇ ਨੰਬਰ 'ਤੇ ਹੀ ਸਬਰ ਕਰਨਾ ਪਿਆ ਹੈ | ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਖਡੂਰ ਸਾਹਿਬ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਕਰਕੇ ਚੋਣ ਨਹੀਂ ਹੋ ਸਕੀ |
Ad Position 22
No active advertisement
ਪਿਛਲੀ ਖ਼ਬਰ ਹਲਕਾ ਖਡੂਰ ਸਾਹਿਬ 'ਚ ਬਲਾਕ ਸੰਮਤੀ ਦੇ 13 ਜ਼ੋਨਾਂ 'ਚ ਅਕਾਲੀ ਦਲ ਜੇਤੂ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਭਲਾਈਪੁਰ ਡੋਗਰਾਂ ਤੋਂ ਕਾਂਗਰਸੀ ਉਮੀਦਵਾਰ ਅਮਰੀਕ ਕੌਰ ਮੱਲਾ ਜੇਤੂ <br/>
Ad Position 24