ਚੋਗਾਵਾਂ, 17 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਸਰਹੱਦੀ ਪਿੰਡ ਕੱਕੜ ਵਿਖੇ ਮਾਤਾ ਗੁਜਰ ਕੌਰ ਜੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਸ਼ਹੀਦੀ ਸਮਾਗਮ 27 ਦਸੰਬਰ ਦੀ ਸ਼ਾਮ ਅਤੇ ਅੰਮਿ੍ਤ ਸੰਚਾਰ 28 ਦਸੰਬਰ ਦਿਨ ਐਤਵਾਰ ਨੂੰ ਸੰਤ ਬਾਬਾ ਮੰਗਲ ਸਿੰਘ ਸੇਵਾ ਸੋਸਾਇਟੀ ਪਿੰਡ ਕੱਕੜ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਸੰਤ ਬਾਬਾ ਮੰਗਲ ਸਿੰਘ ਜੀ ਸੇਵਾ ਸੋਸਾਇਟੀ ਦੇ ਸੇਵਾਦਾਰਾਂ ਨੇ ਦੱਸਿਆ ਕਿ 27 ਦਸੰਬਰ ਦਿਨ ਸ਼ਨੀਵਾਰ ਸ਼ਾਮ 5 ਤੋਂ ਰਾਤ 11 ਵਜੇ ਤੱਕ ਦੀਵਾਨ ਸਜਾਏ ਜਾਣਗੇ | ਜਿਸ ਵਿਚ ਸਿੰਘ ਸਾਹਿਬ ਗਿਆਨੀ ਪਰਵਿੰਦਰ ਪਾਲ ਸਿੰਘ, ਭਾਈ ਅਮਰੀਕ ਸਿੰਘ ਕੱਕੜ ਦਾ ਕਵੀਸ਼ਰੀ ਜਥਾ, ਭਾਈ ਗੁਰਪ੍ਰਤਾਪ ਸਿੰਘ ਪਦਮ ਦੇ ਢਾਡੀ ਜਥੇ ਪਹੁੰਚ ਕੇ ਆਈ ਹੋਈ ਸੰਗਤ ਨੂੰ ਸਿੱਖ ਕੌਮ ਦੇ ਸ਼ਹਾਦਤ ਭਰੇ ਇਤਿਹਾਸ ਤੋਂ ਜਾਣੰੂ ਕਰਵਾਉਣਗੇ | ਗੁਰਮਤਿ ਸਮਾਗਮ ਵਿਚ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸਤਨਾਮ ਸਿੰਘ ਹਾਜ਼ਰੀਆਂ ਭਰਨਗੇ | 28 ਦਸੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਰਾਮ ਟਾਹਲੀ ਸਾਹਿਬ ਪਿੰਡ ਕੱਕੜ ਵਿਖੇ ਸਵੇਰੇ 11 ਵਜੇ ਅੰਮਿ੍ਤ ਸੰਚਾਰ ਕਰਵਾਇਆ ਜਾਵੇਗਾ |